- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਮੁੰਡੀਆਂ ਨੇ ਸਾਹਨੇਵਾਲ ਦੀ ਅਨਾਜ ਮੰਡੀ ’ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

* ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੀ ਉਪਜ ਦਾ ਇਕ-ਇਕ ਦਾਣਾ ਖਰੀਦਣ ਲਈ ਪਾਬੰਦ ਹੈ
ਫੋਟੋ ਨੰਬਰ-14
ਲੱਕੀ ਘੁਮੈਤ, ਪੰਜਾਬੀ ਜਾਗਰਣ
ਸਾਹਨੇਵਾਲ : ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਾਹਨੇਵਾਲ ਦੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ।ਉਨ੍ਹਾਂ ਕਿਸਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਸਫਲ ਸੀਜਨ ਦੀ ਵੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਉਪਜ ਦੀ ਤੁਰੰਤ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਫ-ਸੁੱਥਰੀ ਕਣਕ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 2,585 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ।ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਸ ਲਈ ਬਾਰਦਾਨੇ (ਗਨੀ ਬੈਗ) ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਤੋਂ ਕਣਕ ਦੀ ਖਰੀਦ ਕੀਤੀ ਫਸਲ ਦੀ ਅਦਾਇਗੀ ਸਬੰਧੀ ਦੱਸਦਿਆ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਤੁਰੰਤ ਸਿੱਧੇ ਭੁਗਤਾਨ ਕੀਤੇ ਜਾਣਗੇ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਕੰਮਕਾਜ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ।ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਸਾਹਨੇਵਾਲ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਲਈ ਛਾਂ, ਪਾਣੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।ਬਾਅਦ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਵੀਂ ਦਾਣਾ ਮੰਡੀ, ਸਾਹਨੇਵਾਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ, 93.44 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਟੀਲ ਕਵਰ ਸ਼ੈੱਡ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਜਤਿਨ ਸਿੰਗਲਾ ਐਕਸੀਅਨ ਪੰਜਾਬ ਮੰਡੀ ਬੋਰਡ, ਪ੍ਰਭਜੋਤ ਸਿੰਘ ਸਕੱਤਰ ਮਾਰਕੀਟ ਕਮੇਟੀ, ਗੁਰਜੀਤ ਸਿੰਘ ਐੱਸਡੀਓ ਪੰਜਾਬ ਮੰਡੀ ਬੋਰਡ, ਸੁਖਬੀਰ ਸਿੰਘ ਗਰੇਵਾਲ ਲੇਖਾਕਾਰ, ਗੁਰਸਿਮਰਨਜੀਤ ਸਿੰਘ ਮੰਡੀ ਸੁਪਰਵਾਈਜ਼ਰ, ਹਿਤੇਸ਼ ਬਲੂਜਾ ਮੰਡੀ ਸੁਪਰਵਾਈਜ਼ਰ ਆੜ੍ਹਤੀਆਂ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ,ਬਲਾਕ ਸੰਮਤੀ ਚੇਅਰਮੈਨ ਦਰਸ਼ਨ ਸਿੰਘ ਮਾਹਲਾ, ਕਰਮਜੀਤ ਸਿੰਘ ਖਾਸੀ, ਪ੍ਰਧਾਨ ਦਵਿੰਦਰ ਸਿੰਘ ਝੱਜ, ਟ੍ਰੇਡ ਵਿੰਗ ਜਿਲ੍ਹਾ ਦਿਹਾਤੀ ਵਾਇਸ ਚੇਅਰਮੈਨ ਰਾਜਦੀਪ ਭਾਟੀਆ, ਪ੍ਰਧਾਨ ਗੁਰਦੀਪ ਸਿੰਘ ਕੌਲ, ਪ੍ਰਧਾਨ ਜਸਕਰਨ ਸਿੰਘ ਲਾਲੀ ਹਰਾ, ਸੰਗਠਨ ਇੰਚਾਰਜ ਤਜਿੰਦਰ ਸਿੰਘ ਮਿੱਠੂ, ਓਮਪ੍ਰਕਾਸ਼ ਗੋਇਲ, ਕੌਂਸਲਰ ਜਸਪਾਲ ਸਿੰਘ ਗਰੇਵਾਲ, ਕੀਰਤਨ ਸਿੰਘ ਬੱਬੂ ਬਿਰਦੀ, ਮਨਜਿੰਦਰ ਸਿੰਘ ਭੋਲਾ, ਇਕਬਾਲ ਸਿੰਘ ਜੰਡਿਆਲੀ (ਪੀਏ ਕੈਬਨਿਟ ਮੰਤਰੀ ਮੁੰਡੀਆਂ), ਸਮੇਤ ਸਮੂਹ ਆੜ੍ਹਤੀਏ, ਕਿਸਾਨ,ਮਜ਼ਦੂਰ ਅਤੇ ਪਾਰਟੀ ਦੇ ਵਲੰਟੀਅਰ ਆਦਿ ਮੌਜੂਦ ਸਨ।