ਅਰੋੜਾ ਨੇ ਕੀਤਾ 2.53 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਉਦਘਾਟਨ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ 2.53 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
Publish Date: Sun, 03 May 2026 10:05 PM (IST)
Updated Date: Mon, 04 May 2026 04:17 AM (IST)

-ਸੜਕੀ ਵਿਕਾਸ ਲਈ ਪੰਜਾਬ ਵਿੱਚ 1300 ਕਰੋੜ ਦੀ ਲਾਗਤ ਨਾਲ ਬਣਾਈਆਂ ਜਾ ਰਹੀਆਂ 2120 ਕਿਲੋ ਮੀਟਰ ਸ਼ਹਿਰੀ ਸੜਕਾਂ --- ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ੍ਯ ਲੁਧਿਆਣਾ : ਸਨਅਤੀ ਸ਼ਹਿਰ ਲੁਧਿਆਣਾ ਦੇ ਵਿਕਾਸ ਵਿੱਚ ਤੇਜੀ ਲਿਆਉਣ ਦੇ ਮਨੋਰਥ ਨਾਲ ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਐਤਵਾਰ ਨੂੰ ਲੁਧਿਆਣਾ ਵਿੱਚ 2.53 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਬੀਆਰਐਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ ਸੜਕ ਨੂੰ ਮੁੜ ਤੋਂ ਬਨਾਉਣ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਅਤੇ ਹੋਰ ਹਾਜ਼ਰ ਸਨ। ਸ਼ੁਰੂ ਪ੍ਰਜੈਕਟਾਂ ਦੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਬੀਆਰਐਸ ਨਗਰ ਦੇ ਬਲਾਕ-ਸੀ ਵਿੱਚ ਕਰੀਬ 90.55 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ/ਗਲੀਆਂ ਬਣਾਈਆਂ ਜਾਣਗੀਆਂ। ਜਦੋਂ ਕਿ ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ ਸੜਕਾਂ ਦੇ ਪੁਨਰ ਨਿਰਮਾਣ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਤੇ 1.62 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਉੱਚ ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 1300 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 2120 ਕਿਲੋਮੀਟਰ ਸ਼ਹਿਰੀ ਸੜਕਾਂ ਬਣਾਈਆਂ ਜਾ ਰਹੀਆਂ ਹਨ, ਜੋ ਮਈ ਦੇ ਅੰਤ ਤੱਕ ਪੂਰੀਆਂ ਕਰਵਾਈਆ ਜਾਣਗੀਆਂ।ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪ੍ਰਜੈਕਟਾਂ ਨੂੰ ਟੈਂਡਰ ਦੀਆਂ ਸ਼ਰਤਾਂ ਮੁਤਾਬਿਕ ਕਰਵਾਉਣ ਲਈ ਉਹ ਖੁਦ ਨਿਯਮਿਤ ਤੌਰ ਤੇ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੁਰੂ ਕੀਤੇ ਸਾਰੇ ਪ੍ਰਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸਰਭ ਪੱਖੀ ਵਿਕਾਸ ਲਈ ਜਲਦੀ ਹੀ ਵਿਕਾਸ ਦੇ ਹੋਰ ਪ੍ਰਜੈਕਟ ਵੀ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ, ਆਪ ਦੇ ਸ਼ਹਿਰੀ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਕੌਂਸਲਰ ਅੰਮ੍ਰਿਤ ਵਰਸ਼ਾ ਰਾਮਪਾਲ, ਬੀ ਕੇ ਰਾਮਪਾਲ, ਮਨੀ ਸਾਈਂ, ਕੌਂਸਲਰ ਗੁਰਪ੍ਰੀਤ ਸਿੰਘ ਬੱਬਲ, ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਕੌਂਸਲਰ ਤਨਵੀਰ ਧਾਲੀਵਾਲ, ਕੌਂਸਲਰ ਕਪਿਲ ਕੁਮਾਰ ਸੋਨੂੰ, ਕੌਂਸਲਰ ਮਨਿੰਦਰ ਘੁੰਮਣ, ਦਵਿੰਦਰ ਘੁੰਮਣ, ਗੁਰਪ੍ਰੀਤ ਬੇਦੀ ਸਮੇਤ ਆਪ ਦੇ ਵਲੰਅੀਅਰ ਹਾਜ਼ਰ ਸਨ।