ਫਿਰਨੀ ਦਾ ਕੰਮ ਪੂਰਾ ਹੋਣ ’ਤੇ ਕੈਬਨਿਟ ਮੰਤਰੀ ਮੁੰਡੀਆਂ ਦਾ ਧੰਨਵਾਦ
ਫਿਰਨੀ ਦਾ ਕੰਮ ਪੂਰਾ ਹੋਣ 'ਤੇ ਕੈਬਨਿਟ ਮੰਤਰੀ ਮੁੰਡੀਆਂ ਦਾ ਧੰਨਵਾਦ
Publish Date: Sun, 29 Mar 2026 07:20 PM (IST)
Updated Date: Mon, 30 Mar 2026 04:09 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਵੱਡੇ ਪੱਧਰ ਤੇ ਪਿੰਡਾਂ ਅਤੇ ਕਸਬਿਆਂ ਦੀਆਂ ਲਿੰਕ ਸੜਕਾਂ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੀ ਆਪਣੇ ਹਲਕੇ ਸਾਹਨੇਵਾਲ ਅੰਦਰ ਸੜਕਾਂ ਦੇ ਨੀਂਹ ਪੱਥਰ ਰੱਖਕੇ ਕੰਮ ਸ਼ੁਰੂ ਕਰਵਾਇਆ ਗਿਆ ਸੀ ਅਤੇ ਜਿਵੇਂ ਜਿਵੇਂ ਇਹ ਸੜਕਾਂ ਦੇ ਕੰਮ ਮੁਕੰਮਲ ਹੋ ਰਹੇ ਹਨ ਤਾਂ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਨਗਰ ਕੌਂਸਲ ਸਾਹਨੇਵਾਲ ਦੀ ਹੱਦਬੰਦੀ ਵਿੱਚ ਆਉਂਦੇ ਨੰਦਪੁਰ ਦੀ ਫਿਰਨੀ ਧਰੌੜ ਰੋਡ ਸੜਕਾਂ ਤੇ ਲੁੱਕ ਪਾਉਣ ਦਾ ਕੰਮ ਮੁਕੰਮਲ ਹੋਣ ਤੇ ਟਰੇਡ ਵਿੰਗ ਜ਼ਿਲ੍ਹਾ ਦਿਹਾਤੀ ਦੇ ਵਾਈਸ ਚੇਅਰਮੈਨ ਰਾਜਦੀਪ ਭਾਟੀਆ ਵੱਲੋਂ ਆਪਣੇ ਸਾਥੀਆਂ ਸਮੇਤ ਆਪ ਪਾਰਟੀ ਦੇ ਸੀਨੀਅਰ ਆਗੂ ਬਲਵੰਤ ਸਿੰਘ ਨੰਦਪੁਰ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ’ਤੇ ਆਉਣ-ਜਾਣ ਵਾਲੇ ਰਾਹਗੀਰਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਪਰੇਸ਼ਾਨੀਆਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਦਾ ਹੱਲ ਕੀਤਾ। ਕੈਬਨਿਟ ਮੰਤਰੀ ਮੁੰਡੀਆਂ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ਅੰਦਰ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਕੰਮਾਂ ਜ਼ਮੀਨੀ ਪੱਧਰ ’ਤੇ ਚੱਲ ਰਹੇ ਹਨ ਤੇ ਵਿਕਾਸ ਕਾਰਜ ਦੇ ਕੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਮੋਨੂੰ ਭਾਟੀਆ,ਕੁਲਦੀਪ ਐਰੀ, ਨਿੱਕਾ ਭਾਟੀਆ,ਹੀਰਾ, ਦੀਪੂ ਭਾਟੀਆ ਰਾਜੀਵ ਭਾਟੀਆ ਆਦਿ ਹਾਜ਼ਰ ਸਨ।