ਸਰਕਾਰ ਵੱਲੋਂ ਸਹਿਯੋਗ ਨਾ ਮਿਲਣ ਕਰਕੇ ਸਕਰੈਪ ਕਾਰੋਬਾਰੀਆਂ ’ਚ ਨਿਰਾਸ਼ਾ : ਖੁਰਾਣਾ ਸਕਰੈਪ ਟਰੇਡਰਜ਼ ਐਸੋਸੀਏਸ਼ਨ ਦੀ ਮੀਟਿੰਗ ’ਚ ਆਪਸੀ ਤਾਲਮੇਲ ਤੇ ਮੁਨਾਫ਼ੇ ਬਾਰੇ ਇੱਕਜੁੱਟ ਹੋਣ ਦਾ ਦਿੱਤਾ ਸੱਦਾ
Publish Date: Tue, 06 Oct 2026 07:01 PM (IST)
Updated Date: Wed, 07 Oct 2026 04:09 AM (IST)
-ਸਕਰੈਪ ਟਰੇਡਰਜ਼ ਐਸੋਸੀਏਸ਼ਨ ਨੇ ਆਪਸੀ ਤਾਲਮੇਲ ਬਾਰੇ ਦਿੱਤਾ ਇਕਜੁੱਟਤਾ ਦਾ ਸੱਦਾ ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਲੁਧਿਆਣਾ ਸਕਰੈਪ ਟਰੇਡਰਜ਼ ਐਸੋਸੀਏਸ਼ਨ ਦੇ ਸਮੂਹਿਕ ਮੈਂਬਰਾਂ ਦੀ ਇੱਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਖੁਰਾਣਾ ,ਚੇਅਰਮੈਨ ਜਰਨੈਲ ਸਿੰਘ ਖੇੜਾ ਦੀ ਅਗਵਾਈ ਹੇਠ ਗਿੱਲ ਰੋਡ ਦਾਣਾ ਮੰਡੀ ਵਿਖੇ ਸਥਾਨਕ ਹੋਟਲ ਚ ਹੋਈ। ਮੀਟਿੰਗ ਦੌਰਾਨ ਸਕਰੈਪ ਦੇ ਵਪਾਰ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਤੋਂ ਇਲਾਵਾ ਸਟੀਲ ਦੀਆਂ ਕੀਮਤਾਂ ਵਿੱਚ ਰੋਜ਼ਾਨਾ ਹੋ ਰਹੇ ਬਾਜ਼ਾਰੀ ਉਤਰਾਅ-ਚੜ੍ਹਾਅ ਦੇ ਨਾਲ ਨਾਲ ਮਿੱਲ ਮਾਲਕਾਂ ਨਾਲ ਜੁੜੇ ਕਈ ਮੁੱਦਿਆਂ ’ਤੇ ਵੀ ਵਿਸਥਾਰ ਨਾਲ ਵਿਚਾਰ-ਚਰਚਾ ਹੋਈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਜਤਿੰਦਰ ਸਿੰਘ ਬੋਬੀ, ਪ੍ਰਧਾਨ ਜਤਿੰਦਰਪਾਲ ਸਿੰਘ ਖੁਰਾਣਾ, ਦਲੀਪ ਸਿੰਘ ਖੁਰਾਣਾ ਨੇ ਕਿਹਾ ਕਿ ਸਕਰੈਪ ਦੇ ਵਪਾਰ ਨਾਲ ਜੁੜਿਆ ਹਰ ਵਰਗ ਹਮੇਸ਼ਾ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦੀ ਕੋਸ਼ਿਸ਼ ਕਰਦਾ ਹੈ, ਪਰ ਸਰਕਾਰ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਬਣਦਾ ਸਹਿਯੋਗ ਨਾ ਮਿਲਣ ਕਰਕੇ ਵੀ ਵਿਊਪਾਰੀ ਵਰਗ ਵਿਚ ਨਿਰਾਸ਼ਾ ਦੇਖਣ ਨੂੰ ਮਿਲਦੀ ਹੈ। ਵਪਾਰੀ ਵੀ ਚਾਹੁੰਦੇ ਹਨ ਕਿ ਸਰਕਾਰ ਤੇ ਸਰਕਾਰੀ ਨੁਮਾਇੰਦੇ ਉਨ੍ਹਾਂ ਨੂੰ ਬਣਦਾ ਸਹਿਯੋਗ ਦੇਣ, ਤਾਂ ਜੋ ਉਹ ਬਿਨਾਂ ਕਿਸੇ ਬੇਲੋੜੀ ਮੁਸ਼ਕਲ ਦੇ ਸੁਚਾਰੂ ਢੰਗ ਅਤੇ ਬਿਹਤਰ ਤਾਲਮੇਲ ਰਾਹੀਂ ਵਿਉਪਾਰ ਕਰ ਸਕਣ ਅਤੇ ਰੋਜਾਨਾ ਦੀਆਂ ਗਤੀਵਿਧੀਆਂ ਨੂੰ ਹੋਰ ਸੁਖਾਲਾ ਬਣਾਇਆ ਜਾ ਸਕੇ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਵੀ ਸਕਰੈਪ ਵਪਾਰ ਨਾਲ ਸਬੰਧਤ ਮਸਲਿਆਂ ਤੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਆਪਸੀ ਤਾਲਮੇਲ ਅਤੇ ਮੁਨਾਫ਼ੇ ਨੂੰ ਲੈਕੇ ਚੱਲਣ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਦਲੀਪ ਸਿੰਘ ਖੁਰਾਣਾ, ਪਰਮਜੀਤ ਸਿੰਘ ਖੁਰਾਣਾ, ਜਤਿੰਦਰ ਸਿੰਘ ਬੌਬੀ, ਹਰਮੀਤ ਸਿੰਘ ਡੰਗ, ਮਨੀ ਡੰਗ, ਮਨੋਜ ਕੁਮਾਰ ਅਰੋੜਾ, ਵਿੱਕੀ ਜੈਸਵਾਲ, ਗੁਰਪ੍ਰੀਤ ਸਿੰਘ ਚੁੱਘ, ਕੰਵਲਜੀਤ ਸਿੰਘ ਚੁੱਘ, ਰਾਜੇਸ਼ ਰਾਏ, ਗੁਰਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਡੰਗ, ਮਨਜਿੰਦਰ ਸਿੰਘ ਚਾਵਲਾ, ਰਜੀਵ ਬਾਂਸਲ, ਮੋਨੂੰ ਪਾਹਵਾ, ਇੰਦਰ ਡੰਗ, ਸੋਨੀ ਡੰਗ, ਗਗਨਦੀਪ ਸਿੰਘ ਰਾਜੂ, ਟਿੰਕੂ ਮੱਕੜ, ਰਵਨੀਤ ਸਿੰਘ, ਅਮਰਜੀਤ ਸਿੰਘ ਜੀਤਾ, ਗਗਨ ਜੇਪੀ, ਇੰਦਰਜੀਤ ਸਿੰਘ ਮੱਕੜ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਸੰਸਥਾ ਦੀ ਮਜ਼ਬੂਤੀ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਅਤੇ ਆਹੁਦੇਦਾਰਾਂ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਖੁਰਾਣਾ ਦਾ ਸਨਮਾਨ ਵੀ ਕੀਤਾ।