ਹੈਲਥ ਕਾਰਡ ਬਣਾਉਣ ਲਈ ਕੈਂਪ ਲਾਇਆ
ਹੈਲਥ ਕਾਰਡ ਬਣਾਉਣ ਲਈ ਕੈਂਪ ਲਾਇਆ
Publish Date: Thu, 02 Apr 2026 06:26 PM (IST)
Updated Date: Thu, 02 Apr 2026 06:28 PM (IST)

ਲੱਕੀ ਘੁਮੈਤ ਪੰਜਾਬੀ ਜਾਗਰਣ ਸਾਹਨੇਵਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਰਾਣੀ ਦੀ ਅਗਵਾਈ ਚ ਵਾਰਡ ਨੰਬਰ-2 ਅਤੇ 6 ਦੀ ਪਬਲਿਕ ਲਈ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਸੇਵਾਮੁਕਤ ਈਟੀਓ ਵੱਲੋਂ ਕੈਂਪ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਬੀਮਾ ਯੋਜਨਾ ਦਾ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ-2 ਅਤੇ 6 ਅੰਦਰ ਕੈਂਪ ਲਗਾ ਕੇ ਕੰਮ ਸ਼ੁਰੂ ਕਰਵਾਇਆ ਗਿਆ ਤਾਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਹੁੱਈਆ ਕਰਵਾਉਣ ਲਈ 10 ਲੱਖ ਰੁਪਏ ਦੀ ਹੈਲਥ ਯੋਜਨਾ ਦਾ ਲਾਭ ਮਿਲ ਸਕੇ ਤੇ ਹਰੇਕ ਵਾਰਡ ਵਾਸੀ ਦੇ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਮੁਫ਼ਤ ਇਲਾਜ ਲੈਣ ਲਈ ਇਸ ਸਕੀਮ ਵਿਚ ਲਿਆਦਾ ਜਾਵੇਗਾ ਤਾਂ ਕਿ ਕੋਈ ਵੀ ਵਿਅਕਤੀ ਇਸ ਯੋਜਨਾ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ ਅਤੇ ਹੁਣ ਗਰੀਬ ਕਿਸਾਨ, ਮਜ਼ਦੂਰਾਂ ਅਤੇ ਰਿਕਸ਼ਾ ਚਾਲਕ ਲਈ ਵੀ ਉੱਥੇ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਕੋਈ ਵੀ ਜ਼ਰੂਰਤ ਨਹੀਂ ਹੋਵੇਗੀ। ਕੈਂਪ ਦੌਰਾਨ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਸੈਂਭੀ, ਲਾਡੀ, ਭੁਪਿੰਦਰ ਸਿੰਘ ਲਾਲੀ ਆਦਿ ਹਾਜ਼ਰ ਸਨ।