ਮਨਦੀਪ ਸਰੋਏ, ਜੋਧਾਂ : ਹਲਕਾ ਦਾਖਾ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਇਤਿਹਾਸਿਕ ਪਿੰਡ ਮੋਹੀ ਦੇ ਵਿਕਾਸ ਕਾਰਜਾਂ ਲਈ 6 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸਰਪੰਚ ਗੁਰਮਿੰਦਰ ਸਿੰਘ ਅਤੇ ਮੈਂਬਰਾਂ ਨੂੰ ਭੇਂਟ ਕੀਤਾ। ਇਸ ਮੌਕੇ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਹਲਕਾ ਦਾਖਾ ਦੇ ਪਿੰਡਾਂ ਨੂੰ ਬਿਨਾ ਕਿਸੇ ਭੇਦ ਭਾਵ ਦੇ ਗਰਾਂਟਾਂ ਦਿੱਤੀਆਂ ਜਾਣਗੀਆਂ। ਸਰਪੰਚ ਗੁਰਮਿੰਦਰ ਸਿੰਘ ਨੇ ਕੈਪਟਨ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗਰਾਂਟ 'ਚੋ ਪਿੰਡ ਦੀਆਂ ਗਲੀਆਂ ਨਾਲੀਆਂ ਦਾ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਅਮਰ ਸਿੰਘ, ਸੋਹਣ ਸਿੰਘ, ਰੂਪ ਸਿੰਘ, ਹਿੰਮਤ ਸਿੰਘ, ਗੁਰਜੀਤ ਸਿੰਘ, ਅਮਰਜੀਤ ਸਿੰਘ ਜਰਮਨ, ਨੰਬਰਦਾਰ ਸ਼ਮਸ਼ੇਰ ਸਿੰਘ, ਨੰਬਰਦਾਰ ਜਗਰੂਪ ਸਿੰਘ ਆਦਿ ਹਾਜ਼ਰ ਸਨ।