ਨਾਜਾਇਜ਼ ਪਿਸਤੌਲ ਤੇ ਕਾਰਤੂਸ ਸਣੇ ਕਾਰ ਸਵਾਰ ਕਾਬੂ
ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਸਮੇਤ ਕਾਰ ਸਵਾਰ ਗ੍ਰਿਫਤਾਰ
Publish Date: Tue, 09 Dec 2025 07:08 PM (IST)
Updated Date: Tue, 09 Dec 2025 07:09 PM (IST)
ਮੰਗਲਵਾਰ ਦੁਪਹਿਰ ਤੋਂ ਬਾਅਦ ਕੀਤਾ ਜਾਵੇਗਾ ਅਦਾਲਤ ’ਚ ਪੇਸ਼ ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਘੁੰਮ ਰਹੇ ਨੌਜਵਾਨ ਨੂੰ ਥਾਣਾ ਦੁੱਗਰੀ ਦੀ ਪੁਲਿਸ ਨੇ 32 ਬੋਰ ਦੀ ਦੇਸੀ ਪਿਸਤੌਲ ਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਇੱਕ ਆਈ-20 ਕਾਰ ਵੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਭਾਈ ਹਿੰਮਤ ਸਿੰਘ ਨਗਰ ਗਲੀ ਨੰਬਰ 6 ਵਾਸੀ ਅਨਮੋਲ ਵਿਸ਼ਵਕਰਮਾ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਅਨਮੋਲ ਨੂੰ ਮੰਗਲਵਾਰ ਦੁਪਹਿਰ ਤੋਂ ਬਾਅਦ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਸਬੰਧੀ ਧਾਂਦਰਾ ਰੋਡ ’ਤੇ ਮੌਜੂਦ ਸੀ। ਇਸੇ ਦੌਰਾਨ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਆਈ-20 ਕਾਰ ਸਵਾਰ ਅਨਮੋਲ ਵਿਸ਼ਵਕਰਮਾ ਨੂੰ ਹਿਰਾਸਤ ’ਚ ਲਿਆ। ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ’ਚੋਂ ਇੱਕ 32 ਬੋਰ ਦੀ ਦੇਸੀ ਪਿਸਤੌਲ ਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਘੁੰਮ ਰਿਹਾ ਸੀ। ਪੁਲਿਸ ਦੇ ਮੁਤਾਬਿਕ ਪੁੱਛਗਿੱਛ ਦੌਰਾਨ ਮੁਲਜ਼ਮ ਕੋਲੋਂ ਕਈ ਖੁਲਾਸੇ ਹੋਣਗੇ।