ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਓਮੈਕਸ ਪਲਾਜ਼ਾ ਦੇ ਬਿਲਕੁਲ ਬਾਹਰੋਂ ਕਾਰ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਦੀਪ ਨਗਰ ਪੁਲਿਸ ਲਾਈਨ ਦੇ ਵਾਸੀ ਸੰਦੀਪ ਕੁਮਾਰ ਦੇ ਬਿਆਨਾਂ 'ਤੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਓਮੈਕਸ ਪਲਾਜ਼ਾ ਦੇ ਲਾਗੇ ਪ੍ਰਾਪਰਟੀ ਡੀਲਰ ਦਾ ਦਫ਼ਤਰ ਹੈ। ਸੰਦੀਪ ਸਵੇਰੇ ਸਾਢੇ ਗਿਆਰਾਂ ਵਜੇ ਦੇ ਕਰੀਬ ਦਫ਼ਤਰ ਆਇਆ ਤੇ ਦਫ਼ਤਰ ਦੇ ਬਿਲਕੁਲ ਬਾਹਰ ਆਪਣੀ ਕਾਰ ਖੜ੍ਹੀ ਕੀਤੀ। ਸੰਦੀਪ ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪਣੇ ਗਾਹਕ ਦੇ ਨਾਲ ਦਫ਼ਤਰ ਤੋਂ ਬਾਹਰ ਚਲਾ ਗਿਆ ਅਤੇ ਜਦੋਂ ਰਾਤ ਸਾਢੇ 10 ਵਜੇ ਦੇ ਕਰੀਬ ਉਹ ਦਫਤਰ ਵਾਪਸ ਪਰਤਿਆ ਤਾਂ ਉਸਦੀ ਕਾਰ ਚੋਰੀ ਹੋ ਚੁੱਕੀ ਸੀ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਸੰਦੀਪ ਕੁਮਾਰ ਦੇ ਬਿਆਨਾਂ 'ਤੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।