ਦਲਵਿੰਦਰ ਸਿੰਘ ਰਛੀਨ, ਰਾਏਕੋਟ

ਸਥਾਨਕ ਬਰਨਾਲਾ ਰੋਡ 'ਤੇ ਸਥਿਤ ਇੱਕ ਪ੍ਰਰਾਈਵੇਟ ਸਕੂਲ ਦੇ ਨਜ਼ਦੀਕ ਦੋ ਕਾਰਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਮਾਂ-ਪੁੱਤ ਦੇ ਗੰਭੀਰ ਰੂਪ 'ਚ ਜਖਮੀ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਗੁਰਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੈਰੇ (ਬਰਨਾਲਾ) ਆਪਣੀ ਮਾਤਾ ਗੁਰਮੀਤ ਕੌਰ ਨੂੰ ਰਾਏਕੋਟ ਤੋਂ ਦਵਾਈ ਦਵਾ ਕੇ ਅਲਟੋ ਕਾਰ 'ਚ ਸਵਾਰ ਹੋ ਕੇ ਪਿੰਡ ਨੂੰ ਵਾਪਸ ਜਾ ਰਿਹਾ ਸੀ ਪਰ ਜਦੋਂ ਉਹ ਸਥਾਨਕ ਬਰਨਾਲਾ ਰੋਡ 'ਤੇ ਸਥਿਤ ਇੱਕ ਪ੍ਰਰਾਈਵੇਟ ਸਕੂਲ ਨਜ਼ਦੀਕ ਪਹੁੰਚਿਆ ਤਾਂ ਸਕੂਲ 'ਚੋਂ ਬਾਹਰ ਨਿਕਲੇ ਬੂਟਾ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਹਿਲ ਕਲਾਂ ਦੀ ਸਵਿਫਟ ਕਾਰ ਨਾਲ ਟੱਕਰ ਹੋ ਗਈ। ਟੱਕਰ ਐਨੀ ਜਬਰਦਸਤ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਜਦਕਿ ਅਲਟੋ ਕਾਰ 'ਚ ਸਵਾਰ ਮਾਂ-ਪੁੱਤ ਗੰਭੀਰ ਰੂਪ ਵਿਚ ਜਖਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਰਾਏਕੋਟ ਦੇ ਇੱਕ ਪ੍ਰਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਸਬੰਧ ਵਿਚ ਥਾਣਾ ਸਿਟੀ ਰਾਏਕੋਟ ਦੀ ਪੁਲਿਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ।