- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ਾਂ ਸਬੰਧੀ ਤੱਥ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਸੁਸ਼ੀਲ ਕੁਮਾਰ ਸ਼ਸ਼ੀ ਪੰਜਾਬੀ ਜਾਗਰਣ ਲੁਧਿਆਣਾ : ਬਿਜਲੀ ਬੋਰਡ ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਖਿਲਾਫ ਕਥਿਤ ਤੌਰ ’ਤੇ 12 ਲੱਖ 25 ਹਜ਼ਾਰ 669 ਰੁਪਏ ਦੀ ਰਕਮ ਨਾਲ ਜੁੜੇ ਮਾਮਲੇ ਵਿੱਚ ਥਾਣਾ ਪੀਏਯੂ ਦੀ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਹੈ।
ਪੁਲਿਸ ਰਿਕਾਰਡ ਮੁਤਾਬਕ ਸ਼ਿਕਾਇਤਕਰਤਾ ਸਹਾਇਕ ਕਾਰਜਕਾਰੀ ਇੰਜੀਨੀਅਰ ਅਗਰ ਨਗਰ ਲੁਧਿਆਣਾ ਵੱਲੋਂ ਦਿੱਤੀ ਗਈ ਦਰਖਾਸਤ ਦੇ ਆਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਬਿਜਲੀ ਬੋਰਡ ਦੇ ਜੇਈ ਬਿੱਕਰ ਸਿੰਘ ਨੇ ਸਾਲ 2023-24 ਦੇ ਲੇਖਿਆਂ ਨਾਲ ਸਬੰਧਤ 12,25,669 ਰੁਪਏ ਦੀ ਰਕਮ ਵਾਰ-ਵਾਰ ਪੱਤਰ ਵਿਹਾਰ ਕਰਨ ਅਤੇ ਜ਼ੁਬਾਨੀ ਤੌਰ ’ਤੇ ਕਹਿਣ ਦੇ ਬਾਵਜੂਦ ਅਜੇ ਤੱਕ ਜਮ੍ਹਾਂ ਨਹੀਂ ਕਰਵਾਈ।
ਇਸ ਮਾਮਲੇ ਸਬੰਧੀ ਸ਼ਿਕਾਇਤ 18 ਮਾਰਚ 2026 ਨੂੰ ਦਰਜ ਕਰਵਾਈ ਗਈ ਸੀ। ਜਾਂਚ ਉਪਰੰਤ ਥਾਣਾ ਪੀਏਯੂ ਵਿੱਚ ਬੀਐਨਐਸ ਦੀ ਧਾਰਾ 316(5) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ਾਂ ਸਬੰਧੀ ਤੱਥ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।