8 ਸਾਲਾ ਬੱਚੀ ਨੂੰ ਬੰਦੀ ਬਣਾ ਕੇ ਲੁਕਾਉਣ ਦੇ ਦੋਸ਼, ਮਾਂ ਦੀ ਸ਼ਿਕਾਇਤ ’ਤੇ ਸਹੁਰੇ ਪਰਿਵਾਰ ਖ਼ਿਲਾਫ ਕੇਸ ਦਰਜ
ਲੁਧਿਆਣਾ ਦੇ ਸਾਹਨੇਵਾਲ ਇਲਾਕੇ ਵਿੱਚ ਇੱਕ ਮਹਿਲਾ ਨੇ ਆਪਣੇ ਸਹੁਰੇ ਪਰਿਵਾਰ ਉੱਪਰ ਆਪਣੀ ਧੀ ਨੂੰ ਬੰਦੀ ਬਣਾ ਕੇ ਲੁਕਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਸ਼ਿਕਾਇਤ ਮਗਰੋਂ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਔਰਤ ਦੇ ਸਹੁਰੇ ਪਰਿਵਾਰ ਦੇ ਕੁਝ ਮੈਂਬਰਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।
Publish Date: Thu, 21 May 2026 02:04 PM (IST)
Updated Date: Thu, 21 May 2026 02:05 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਲੁਧਿਆਣਾ ਦੇ ਸਾਹਨੇਵਾਲ ਇਲਾਕੇ ਵਿੱਚ ਇੱਕ ਮਹਿਲਾ ਨੇ ਆਪਣੇ ਸਹੁਰੇ ਪਰਿਵਾਰ ਉੱਪਰ ਆਪਣੀ ਧੀ ਨੂੰ ਬੰਦੀ ਬਣਾ ਕੇ ਲੁਕਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਸ਼ਿਕਾਇਤ ਮਗਰੋਂ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਔਰਤ ਦੇ ਸਹੁਰੇ ਪਰਿਵਾਰ ਦੇ ਕੁਝ ਮੈਂਬਰਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।
ਸਾਹਨੇਵਾਲ ਦੇ ਵਾਰਡ ਨੰਬਰ ਸੱਤ ਦੀ ਰਹਿਣ ਵਾਲੀ ਸੁਨੀਤਾ ਪਤਨੀ ਅਮਿਤ ਚੌਧਰੀ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਉਸ ਦੀ 8 ਸਾਲਾ ਧੀ ਨੂੰ ਉਸ ਦੇ ਸਹੁਰੇ ਕਰਨੀ ਰਾਮ, ਸੱਸ ਨਿਰਮਲਾ ਦੇਵੀ, ਮਾਮਾ ਸਹੁਰਾ ਓਮ ਪ੍ਰਕਾਸ਼, ਰੋਹਿਤ ਚੌਧਰੀ ਅਤੇ ਲਕਸ਼ ਸ਼ਰਮਾ ਨੇ ਆਪਣੇ ਕਬਜ਼ੇ ਵਿੱਚ ਰੱਖਿਆ ਹੋਇਆ ਹੈ।
ਸ਼ਿਕਾਇਤਕਰਤਾ ਦੇ ਮੁਤਾਬਕ ਮੁਲਜ਼ਮ ਉਸਦੀ ਧੀ ਨੂੰ ਉਸ ਨਾਲ ਮਿਲਣ ਨਹੀਂ ਦੇ ਰਹੇ ਅਤੇ ਬੱਚੀ ਨੂੰ ਬੰਦੀ ਬਣਾ ਕੇ ਲੁਕਾ ਕੇ ਰੱਖਿਆ ਗਿਆ ਹੈ। ਮਹਿਲਾ ਨੇ ਪੁਲਿਸ ਕੋਲ ਇਨਸਾਫ ਦੀ ਗੁਹਾਰ ਲਗਾਉਂਦਿਆਂ ਆਪਣੀ ਧੀ ਨੂੰ ਬਰਾਮਦ ਕਰਵਾਉਣ ਦੀ ਮੰਗ ਕੀਤੀ। ਔਰਤ ਨੇ ਇਹ ਵੀ ਆਖਿਆ ਕਿ ਉਸਦੀ ਬੇਟੀ ਉਸਨੂੰ ਕਿਤੇ ਵੀ ਦਿਖਾਈ ਨਹੀਂ ਦੇ ਰਹੀ। ਇਸ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਾਹਨੇਵਾਲ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ ਭਾਰਤੀ ਨਿਆਇਕ ਸੰਹਿਤਾ ਦੀ ਧਾਰਾ 127(6) ਅਤੇ 3(5) ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।