ਪੁਲਿਸ ਵੈਰੀਫਿਕੇਸ਼ਨ ਬਿਨਾਂ ਕਿਰਾਏਦਾਰ ਰੱਖਣ ’ਤੇ ਮਕਾਨ ਮਾਲਕ ਖ਼ਿਲਾਫ਼ ਕੇਸ ਦਰਜ
ਪੁਲਿਸ ਵੈਰੀਫਿਕੇਸ਼ਨ ਬਿਨ੍ਹਾਂ ਕਿਰਾਏਦਾਰ ਰੱਖਣ ’ਤੇ ਮਕਾਨ ਮਾਲਕ ਖ਼ਿਲਾਫ਼ ਕੇਸ ਦਰਜ
Publish Date: Fri, 13 Mar 2026 08:07 PM (IST)
Updated Date: Fri, 13 Mar 2026 08:09 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਨਾ ਕਰਵਾਉਣ ਦੇ ਮਾਮਲੇ ਵਿੱਚ ਇੱਕ ਮਕਾਨ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਥਾਣਾ ਡਵੀਜ਼ਨ-8 ਦੀ ਪੁਲਿਸ ਨੇ ਮੁਹੱਲਾ ਪ੍ਰੇਮ ਨਗਰ, ਘੁਮਾਰ ਮੰਡੀ ਵਾਸੀ ਹਰਵਿੰਦਰ ਸਿੰਘ ਉਰਫ਼ ਕਾਲਾ ਪੁੱਤਰ ਕਰਤਾਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਰਾਜ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪ੍ਰੇਮ ਨਗਰ ਇਲਾਕੇ ਵਿੱਚ ਹਰਵਿੰਦਰ ਸਿੰਘ ਉਰਫ਼ ਕਾਲਾ ਨੇ ਆਪਣੇ ਘਰ ਦੇ ਨੇੜੇ ਇੱਕ ਵੇਹੜਾ ਬਣਾਇਆ ਹੋਇਆ ਹੈ, ਜਿੱਥੇ ਕਈ ਕਿਰਾਏਦਾਰ ਰਹਿ ਰਹੇ ਹਨ। ਪਰ ਉਨ੍ਹਾਂ ਵੱਲੋਂ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਨਹੀਂ ਕਰਵਾਈ ਗਈ। ਜਿਸ ਤੋਂ ਪੁਲਿਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਪਤਾ ਲੱਗਾ ਕਿ ਉੱਥੇ ਰਹਿ ਰਹੇ ਕਿਸੇ ਵੀ ਕਿਰਾਏਦਾਰ ਦੀ ਪੁਲਿਸ ਵੈਰੀਫਿਕੇਸ਼ਨ ਨਹੀਂ ਕਰਵਾਈ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।