ਵੱਡੀ ਖ਼ਬਰ: ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ 'ਚ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸਣੇ 3 ਖ਼ਿਲਾਫ਼ ਕੇਸ ਦਰਜ
ਸੋਸ਼ਲ ਮੀਡੀਆ ’ਤੇ ਕਥਿਤ ਤੌਰ ’ਤੇ ਸਿੱਖ ਧਰਮ ਅਤੇ ਸਿੱਖਾਂ ਦੇ ਪਵਿੱਤਰ ਕਕਾਰਾਂ ਸਬੰਧੀ ਅਪਮਾਨਜਨਕ ਟਿੱਪਣੀਆਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਦੋ ਭਾਈਚਾਰਿਆਂ ਵਿਚਕਾਰ ਨਫ਼ਰਤ ਫੈਲਾਉਣ ਦੇ ਦੋਸ਼ ਹੇਠ ਥਾਣਾ ਲਾਡੋਵਾਲ ਦੀ ਪੁਲਿਸ ਨੇ ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਪ੍ਰਧਾਨ ਰਾਜੀਵ ਟੰਡਨ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Publish Date: Mon, 13 Jul 2026 12:23 PM (IST)
Updated Date: Mon, 13 Jul 2026 12:30 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਸੋਸ਼ਲ ਮੀਡੀਆ ’ਤੇ ਕਥਿਤ ਤੌਰ ’ਤੇ ਸਿੱਖ ਧਰਮ ਅਤੇ ਸਿੱਖਾਂ ਦੇ ਪਵਿੱਤਰ ਕਕਾਰਾਂ ਸਬੰਧੀ ਅਪਮਾਨਜਨਕ ਟਿੱਪਣੀਆਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਦੋ ਭਾਈਚਾਰਿਆਂ ਵਿਚਕਾਰ ਨਫ਼ਰਤ ਫੈਲਾਉਣ ਦੇ ਦੋਸ਼ ਹੇਠ ਥਾਣਾ ਲਾਡੋਵਾਲ ਦੀ ਪੁਲਿਸ ਨੇ ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਪ੍ਰਧਾਨ ਰਾਜੀਵ ਟੰਡਨ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਜਗਰਾਓਂ ਦੇ ਪਿੰਡ ਸਿੱਧਵਾਂ ਕਲਾਂ ਦੇ ਵਸਨੀਕ ਭਵਨਦੀਪ ਸਿੰਘ ਨੇ ਦੱਸਿਆ ਕਿ ਉਹ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਨਾਲ ਲਾਡੋਵਾਲ ਟੋਲ ਪਲਾਜ਼ਾ ਵਿਖੇ ਇਕੱਠੇ ਹੋਏ ਹੋਏ ਸਨ।
ਇਸ ਦੌਰਾਨ ਉਨ੍ਹਾਂ ਦੇ ਧਿਆਨ ਵਿੱਚ ਇੱਕ ਸੋਸ਼ਲ ਮੀਡੀਆ ’ਤੇ ਵੀਡੀਓ ਆਈ, ਜਿਸ ਵਿੱਚ ਪਵਨ ਮਾਨ, ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਪ੍ਰਧਾਨ ਰਾਜੀਵ ਟੰਡਨ ਅਤੇ ਭਾਨੂ ਪ੍ਰਤਾਪ ਵੱਲੋਂ ਕਥਿਤ ਤੌਰ 'ਤੇ ਸਿੱਖਾਂ ਅਤੇ ਸਿੱਖ ਧਰਮ ਦੇ ਪਵਿੱਤਰ ਕਕਾਰਾਂ ਬਾਰੇ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਵੀਡੀਓ ਰਾਹੀਂ ਜਾਣਬੁੱਝ ਕੇ ਦੋ ਭਾਈਚਾਰਿਆਂ ਵਿਚਕਾਰ ਤਣਾਅ ਅਤੇ ਨਫ਼ਰਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਕਾਰਨ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ ਅਤੇ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸ਼ਿਕਾਇਤ ਦੇ ਆਧਾਰ ’ਤੇ ਥਾਣਾ ਲਾਡੋਵਾਲ ਦੀ ਪੁਲਿਸ ਨੇ ਪਵਨ ਮਾਨ, ਰਾਜੀਵ ਟੰਡਨ ਅਤੇ ਭਾਨੂ ਪ੍ਰਤਾਪ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐੱਸ) ਦੀ ਧਾਰਾ 299 ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਸਾਰੇ ਤੱਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।