ਘਰ ’ਚੋਂ ਨਕਦੀ ਚੋਰੀ, ਮੋਬਾਈਲ ਫੋਨ ਤੇ ਜ਼ਰੂਰੀ ਦਸਤਾਵੇਜ਼ਾਂ ’ਤੇ ਵੀ ਕੀਤਾ ਹੱਥ ਸਾਫ
ਘਰ ਅੰਦਰ ਦਾਖਲ ਹੋ ਕੇ ਕੀਤੀ ਨਕਦੀ ਚੋਰੀ
Publish Date: Sun, 19 Apr 2026 06:13 PM (IST)
Updated Date: Sun, 19 Apr 2026 06:15 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਗਿਆਸਪੁਰਾ ਦੇ ਇਕ ਘਰ ਅੰਦਰ ਦਾਖਲ ਹੋ ਕੇ ਸ਼ਾਤਰ ਚੋਰਾਂ ਨੇ 6000 ਰੁਪਏ ਦੀ ਨਕਦੀ, ਕੁੱਝ ਜ਼ਰੂਰੀ ਦਸਤਾਵੇਜ਼ ਅਤੇ ਮੋਬਾਈਲ ਫੋਨ ਚੋਰੀ ਕਰ ਲਿਆ। ਇਸ ਮਾਮਲੇ ਸਬੰਧੀ ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਮੁਹੱਲਾ ਇੰਦਰਾ ਕਾਲੋਨੀ ਗਿਆਸਪੁਰਾ ਦੇ ਰਹਿਣ ਵਾਲੇ ਅਮਿਤ ਕੁਮਾਰ ਝਾਅ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ। ਰਾਤ ਵੇਲੇ ਦੁਕਾਨ ਬੰਦ ਕਰ ਕੇ ਅਮਿਤ ਆਪਣੇ ਕਮਰੇ ਵਿਚ ਸੁੱਤਾ ਪਿਆ ਸੀ। ਇਸੇ ਦੌਰਾਨ ਕੋਈ ਅਣਪਛਾਤਾ ਵਿਅਕਤੀ ਘਰ ਦੇ ਅੰਦਰ ਦਾਖਲ ਹੋਇਆ ਅਤੇ 6 ਹਜ਼ਾਰ ਰੁਪਏ ਦੀ ਨਕਦੀ, ਜਰੂਰੀ ਦਸਤਾਵੇਜ਼ ਅਤੇ ਇਕ ਮੋਬਾਈਲ ਫੋਨ ਚੋਰੀ ਕਰ ਕੇ ਰਫੂ ਚੱਕਰ ਹੋ ਗਿਆ। ਉਧਰੋਂ ਇਸ ਮਾਮਲੇ ਵਿਚ ਜਾਚ ਅਧਿਕਾਰੀ ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਮਿਤ ਕੁਮਾਰ ਝਾਅ ਦੀ ਸ਼ਿਕਾਇਤ ’ਤੇ ਅਣਪਛਾਤੇ ਬਦਮਾਸ਼ਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।