ਹਰ ਪਰਿਵਾਰ ਲਈ 10 ਲੱਖ ਦਾ ਕੈਸ਼ਲੈੱਸ ਇਲਾਜ ਯਕੀਨੀ
ਹਰ ਪਰਿਵਾਰ ਲਈ 10 ਲੱਖ ਦਾ ਕੈਸ਼ਲੈੱਸ ਇਲਾਜ ਯਕੀਨੀ
Publish Date: Tue, 10 Feb 2026 06:53 PM (IST)
Updated Date: Wed, 11 Feb 2026 04:09 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਪੰਜਾਬ ਸਰਕਾਰ ਵੱਲੋਂ ਸਿਹਤ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਹੋਣ ਤੇ ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਅਤੇ ਕਿਸਾਨ ਵਿੰਗ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਲਾਲੀ ਹਰਾ ਵੱਲੋਂ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਸਬੰਧੀ ਹਲਕਾ ਸਾਹਨੇਵਾਲ ਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਲਈ ਵੀ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ ਅਤੇ ਮਰੀਜ਼ ਨੂੰ ਸਿਰਫ਼ ਆਪਣਾ ਹੈਲਥ ਕਾਰਡ ਲੈ ਕੇ ਜਾਣਾ ਹੋਵੇਗਾ।ਉਨ੍ਹਾਂ ਕਿਹਾ ਕਿ ਇਹ ਯੋਜਨਾ ਸਾਰਿਆਂ ਲਈ ਹੈ ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ ਉਹ ਭਾਵੇਂ ਕਿਸੇ ਵੀ ਧਰਮ ਜਾਂ ਜਾਤੀ ਦੇ ਕਿਉਂ ਨਾ ਹੋਣ।ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਸਪਤਾਲ ਸ਼ਾਮਲ ਕੀਤੇ ਜਾਣਗੇ।ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟ੍ਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿੱਚ ਸ਼ਾਮਲ ਹਨ।ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ---