- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ 14 ਤੋਂ 16 ਅਕਤੂਬਰ ਤੱਕ ਪੰਜਾਬ ਵਿਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਨੇ ਆਰੈਂਜ ਅਲਰਟ ਜਾਰੀ ਕੀਤਾ ਹੈ।

ਜਾਸ, ਲੁਧਿਆਣਾ: ਪੰਜਾਬ ਵਿਚ ਸੋਮਵਾਰ ਨੂੰ ਮੌਸਮ ਸਾਫ਼ ਰਿਹਾ ਅਤੇ ਧੁੱਪ ਖਿੜੀ ਰਹੀ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਵੱਧ ਤੋਂ ਵੱਧ ਤਾਪਮਾਨ 31 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ 18 ਤੋਂ 19 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ 14 ਤੋਂ 16 ਅਕਤੂਬਰ ਤੱਕ ਪੰਜਾਬ ਵਿਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਨੇ ਆਰੈਂਜ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਖ਼ਰਾਬ ਮੌਸਮ ਨਾਲ ਝੋਨੇ ਦੀ ਵਾਢੀ ਵਿਚ ਰੁੱਝੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਣਗੀਆਂ। ਐਤਵਾਰ ਨੂੰ ਪਏ ਤੇਜ਼ ਮੀਂਹ ਤੋਂ ਪਹਿਲਾਂ ਹੀ ਝੋਨੇ ਦੀ ਪੱਕੀ ਹੋਈ ਫ਼ਸਲ ਭਿੱਜ ਗਈ ਸੀ, ਜਦਕਿ ਕਈ ਥਾਵਾਂ ’ਤੇ ਤੇਜ਼ ਹਵਾ ਚੱਲਣ ਅਤੇ ਖੇਤਾਂ ਵਿਚ ਪਾਣੀ ਭਰਨ ਕਾਰਨ ਫ਼ਸਲਾਂ ਜ਼ਮੀਨ ’ਤੇ ਵਿਛ ਗਈਆਂ ਸਨ।