ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ

ਸ੍ਰੀ ਹਰਕਿ੍ਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਰੋਡ ਲੁਧਿਆਣਾ ਨੇ ਪੀਐੱਸਈਬੀ ਤੋਂ ਸੀਬੀਐੱਸਈ ਬੋਰਡ ਦੀ ਮਾਨਤਾ ਹਾਸਿਲ ਕਰ ਲਈ ਹੈ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਰਮਨਦੀਪ ਸਿੰਘ ਨੇ ਕਿਹਾ ਕਿ ਸਕੂਲ ਨੂੰ ਸੀਬੀਐੱਸਈ ਬੋਰਡ ਦੀ ਮਾਨਤਾ ਮਿਲਣ ਨਾਲ ਵਿਦਿਆਰਥੀਆਂ ਅਤੇ ਇਲਾਕਾਵਾਸੀਆਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਬੋਰਡ ਵਿੱਚ ਮੱਲਾਂ ਮਾਰਦੇ ਹੋਏ ਨਾਮ ਕਮਾਇਆ ਅਤੇ ਆਪਣੀ ਵਿਲੱਖਣ ਥਾਂ ਬਣਾਈ। ਉਨ੍ਹਾਂ ਕਿਹਾ ਕਿ ਮਾਪਿਆਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਨਾਲ ਸਕੂਲ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਡਾਇਰੈਕਟਰ ਰਮਨਦੀਪ ਸਿੰਘ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਉਹ ਪੂਰੀ ਤਰ੍ਹਾਂ ਸੁਚੇਤ ਹਨ। ਇਸ ਲਈ ਸਮੇਂ ਸਮੇਂ ਤੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਕੋਈ ਉੱਦਮ ਜਾਂ ਉਪਰਾਲਾ ਕਰਨ ਲਈ ਉਹ ਪੂਰੀ ਤਰ੍ਹਾਂ ਤਿਆਰ ਰਹਿੰਦੇ ਹਨ। ਉਨ੍ਹਾਂ ਸਮੂਹ ਸਟਾਫ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੀਬੀਅੱੈਸਈ ਦੀ ਮਾਨਤਾ ਲਈ ਵਧਾਈਆਂ ਦਿੰਦੇ ਹੋਏ ਸਕੂਲ ਦੀ ਦਿਨ ਦੁੱਗਣੀ 'ਤੇ ਰਾਤ ਚੌਗਣੀ ਤਰੱਕੀ ਦੀ ਕਾਮਨਾ ਵੀ ਕੀਤੀ।