ਬਿੰਨੀ ਡੇਹਲੋਂ, ਡੇਹਲੋਂ/ਲੁਧਿਆਣਾ : ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਮੌਕੇ ਪਗੜੀ ਸੰਭਾਲ਼ ਦਿਵਸ ਦੇ ਤੌਰ 'ਤੇ ਮਨਾਇਆ ਗਿਆ। ਕਿਲ੍ਹਾ ਰਾਏਪੁਰ ਸਥਿਤ ਅਡਾਨੀਆ ਦੀ ਖੁਸ਼ਕ ਬੰਦਰਗਾਹ 'ਤੇ ਕੀਤੇ ਗਏ ਸਮਾਗਮ ਦੀ ਪ੍ਰਧਾਨਗੀ ਸੁਖਵਿੰਦਰ ਕੌਰ ਰਾਣੀ, ਰਜਿੰਦਰ ਕੌਰ, ਕਰਮਜੀਤ ਕੌਰ ਨੇ ਕੀਤੀ। ਇਸ ਮੌਕੇ ਚਾਚਾ ਅਜੀਤ ਸਿੰਘ ਨੂੰ ਯਾਦ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਚਾਚਾ ਅਜੀਤ ਸਿੰਘ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਲੰਮਾ ਸਮਾਂ ਅੰਦੋਲਨ ਕਰ ਕੇ ਅੰਗਰੇਜ਼ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਸੀ। ਉਨ੍ਹਾਂ ਆਖਿਆ ਕਿ ਅਸੀਂ ਵੀ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਦੇ ਕਾਨੂੰਨ ਲਾਗੂ ਨਹੀਂ ਹੋਣ ਦੇਵਾਂਗੇ। ਇਸ ਮੌਕੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਪੀਐਸਈਬੀ ਇੰਪਲਾਈਜ਼ ਫੈੱਡਰੇਸ਼ਨ ਦੇ ਪ੍ਰਧਾਨ ਕਰਤਾਰ ਸਿੰਘ, ਸਕੱਤਰ ਕਰਨੈਲ ਸਿੰਘ, ਜਰਨੈਲ ਕੌਰ, ਹਰਵਿੰਦਰ ਕੌਰ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਸੁਰਜੀਤ ਸਿੰਘ ਸੀਲੋ, ਗੁਰਜੀਤ ਸਿੰਘ ਪੰਮੀ ਘੁੰਗਰਾਣਾ, ਪੰਚ ਸਤਵੰਤ ਸਿੰਘ, ਕੁਲੈਕਟਰ ਸਿੰਘ ਨਾਰੰਗਵਾਲ, ਹਰਵਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਸੁਖਦੀਪ ਸਿੰਘ, ਗੁਰਉਪਦੇਸ਼ ਸਿੰਘ, ਧਰਮਿੰਦਰ ਸਿੰਘ, ਅਵਤਾਰ ਸਿੰਘ ਬੱਲੋਵਾਲ, ਦਵਿੰਦਰ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ ਸਾਇਆ, ਗੁਰਚਰਨ ਸਿੰਘ ਕਿਲ੍ਹਾ ਰਾਏਪੁਰ, ਅਮਰੀਕ ਸਿੰਘ, ਬਾਬਾ ਬਿੰਦਰ ਸਿੰਘ, ਗੁਲਜ਼ਾਰ ਸਿੰਘ, ਹਰਬਿਲਾਸ ਸਿੰਘ, ਰਾਜੂ, ਸੁਰਜੀਤ ਸਿੰਘ, ਮਹਿੰਦਰ ਸਿੰਘ, ਗੁਰਦੀਪ ਸਿੰਘ, ਸਰਬਜੀਤ ਕੌਰ, ਹਰਬਿਲਾਸ ਸਿੰਘ, ਰਾਜੂ ਕਿਲ੍ਹਾ ਰਾਏਪੁਰ, ਬਿਕਰ ਸਿੰਘ, ਕਰਨੈਲ ਸਿੰਘ, ਇੰਦਰਪਾਲ ਸਿੰਘ, ਮੇਵਾ ਸਿੰਘ ਆਦਿ ਹਾਜ਼ਰ ਸਨ।