ਪੱਤਰ ਪ੍ਰਰੇਰਕ, ਲੁਧਿਆਣਾ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ ਤੇ ਸੰਗਤ ਵੱਲੋਂ ਦੀਪਮਾਲਾ ਕੀਤੀ ਗਈ। ਇਸ ਮੌਕੇ ਲਵਦੀਪ ਸਿੰਘ, ਭਾਈ ਅੱਛਰ ਸਿੰਘ ਤੇ ਭਾਈ ਹਰਨਾਮ ਸਿੰਘ ਵੱਲੋਂ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਬਲਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਜੀਤ ਸਿੰਘ, ਅਮਰੀਕ ਸਿੰਘ ਹੈੱਡ ਗ੍ੰਥੀ, ਪਰਮਜੀਤ ਸਿੰਘ, ਸੁਲੱਖਣ ਸਿੰਘ, ਧਰਮਿੰਦਰ ਸਿੰਘ ਤੇ ਰੇਸ਼ਮ ਸਿੰਘ ਆਦਿ ਹਾਜ਼ਰ ਸਨ।