ਦਲਵਿੰਦਰ ਰਛੀਨ, ਅਮਰਜੀਤ ਧੰਜਲ, ਰਾਏਕੋਟ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਰਾਪਤ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸ਼ੋ੍ਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜਥੇਦਾਰ ਜਗਜੀਤ ਸਿੰਘ ਤਲਵੰਡੀ ਸ਼ੋ੍ਮਣੀ ਕਮੇਟੀ ਮੈਂਬਰ ਤੇ ਮੈਨੇਜਰ ਕੰਵਲਜੀਤ ਸਿੰਘ ਦੀ ਦੇਖ-ਰੇਖ ਹੇਠ ਪੁੰਨਿਆ ਦਾ ਦਿਹਾੜਾ ਧਾਰਮਿਕ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ ਗਿਆ।

ਜਿਸ ਦੌਰਾਨ ਅੰਮਿ੍ਤ ਵੇਲੇ ਤੋਂ ਹੀ ਸੰਗਤਾਂ ਗੁਰੂਘਰ ਨਤਮਸਤਕ ਹੋਈਆਂ ਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਨ ਉਪਰੰਤ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਚਰਨਾਂ 'ਚ ਮੱਥਾ ਟੇਕਿਆ ਤੇ ਘਰ-ਪਰਿਵਾਰ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਗੁਰੂ ਚਰਨਾਂ 'ਚ ਅਰਦਾਸ ਬੇਨਤੀ ਕੀਤੀ। ਇਸ ਮੌਕੇ ਸ਼ੋ੍ਮਣੀ ਕਮੇਟੀ ਵੱਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨੀਸ਼ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ, ਉਥੇ ਹੀ ਸਿੱਖ ਪੰਥ ਦੇ ਪ੍ਰਸਿੱਧ ਢਾਡੀ ਭਾਈ ਨਾਰੰਗ ਸਿੰਘ, ਭਾਈ ਗੁਰਮੇਲ ਸਿੰਘ, ਬੀਬੀ ਰਾਜਵਿੰਦਰ ਕੌਰ ਅਤੇ ਕਵੀਸ਼ਰ ਭਾਈ ਦਰਸ਼ਨ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਦੇ ਜੱਥੇ ਨੇ ਗੁਰ-ਇਤਿਹਾਰ ਸੁਣਾ ਨਾਲ ਜੋੜਿਆ, ਜਦਕਿ ਕਥਾਵਾਚਕ ਭਾਈ ਹਰਜਿੰਦਰ ਸਿੰਘ ਨੇ ਗੁਰਬਾਣੀ ਦੀਆਂ ਕਥਾ-ਵਿਚਾਰਾਂ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪੇ੍ਰਿਤ ਕੀਤਾ।

ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਅੰਮਿ੍ਤਪਾਲ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਸ਼ੋ੍ਮਣੀ ਕਮੇਟੀ ਵੱਲੋਂ ਕਰਵਾਏ ਅੰਮਿ੍ਤ ਸੰਚਾਰ ਦੌਰਾਨ 76 ਪ੍ਰਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਲੜ ਲੱਗੇ। ਇਸ ਮੌਕੇ ਸੇਵਾ ਸਿੰਘ, ਚੇਤਨ ਸਿੰਘ, ਜੋਗਾ ਸਿੰਘ, ਹੈੱਡ ਗੰ੍ਥੀ ਭਾਈ ਨਾਜ਼ਰ ਸਿੰਘ, ਗੰ੍ਥੀ ਭਾਈ ਹਰਦੀਪ ਸਿੰਘ, ਮਨਜੀਤ ਸਿੰਘ ਆਰ.ਕੇ, ਹਰਵਿੰਦਰ ਸਿੰਘ ਭੂੰਦੜੀ ਖਜਾਨਚੀ, ਪ੍ਰਮਿੰਦਰ ਸਿੰਘ ਖੰਗੂੜਾ, ਹਰਪ੍ਰਰੀਤ ਸਿੰਘ, ਗੁਰਦੀਪ ਸਿੰਘ, ਹਰਪ੍ਰਰੀਤ ਸਿੰਘ, ਜਗਤਾਰ ਸਿੰਘ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ ਸੁਪਰਵਾਈਜ਼ਰ, ਬਿੰਦਰ ਸਿੰਘ ਧੂਰਕੋਟ, ਡਾ. ਜੁਗਰਾਜ ਸਿੰਘ ਰਾਜਗੜ੍ਹ ਆਦਿ ਹਾਜ਼ਰ ਸਨ।