- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਤੇ ਦਿੱਲੀ ਸਰਕਾਰ ਪ੍ਰਦੂ਼ਸ਼ਣ ਦੇ ਮਾਮਲੇ ਚ ਪੰਜਾਬ ਨੂੰ ਬਦਨਾਮ ਨਾ ਕਰੇ : ਸ਼ਾਹਪੁਰ

ਹੈਪੀ ਜੱਲਾ, ਪੰਜਾਬੀ ਜਾਗਰਣ
ਪਾਇਲ : ਪੰਜਾਬ ਦਾ ਕਿਸਾਨ ਇਸ ਸਮੇਂ ਬਹੁਤ ਪੜਿ੍ਹਆ ਲਿਖਿਆ ਤੇ ਖੇਤੀ ਪ੍ਰਤੀ ਬਹੁਤ ਗਿਆਨਵਾਨ ਹੈ ਅਤੇ ਪ੍ਰਦੂਸ਼ਣ ਦੇ ਮਾਮਲੇ ਬਾਰੇ ਬਹੁਤ ਸਮਝ ਰੱਖਦਾ ਹੈ। ਇਸ ਸਬੰਧੀ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਲੋਕ ਸੇਵਾ ਸੁਸਾਇਟੀ ਦੇ ਪ੍ਰਧਾਨ ਡਾ. ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਕੇਂਦਰ ਅਤੇ ਦਿੱਲੀ ਸਰਕਾਰ ਪੰਜਾਬ ਨੂੰ ਪ੍ਰਦੂਸ਼ਣ ਦੇ ਮਾਮਲੇ ’ਚ ਲੋੜ ਤੋਂ ਵੱਧ ਬਦਨਾਮ ਕਰ ਰਹੀ ਹੈ। ਜਦਕਿ ਪੰਜਾਬ ਦੇ ਲੋਕਾਂ ਨੇ ਪਰਾਲੀ ਨੂੰ ਚੁੱਕਣ ਲਈ ਬਹੁਤ ਵੱਡੇ ਪੱਧਰ ’ਤੇ ਮਸ਼ੀਨਰੀ ਖ਼ਰੀਦ ਲਈ ਹੈ ਤੇ ਮਸ਼ੀਨਾਂ ਰਾਹੀਂ ਵੱਡੇ ਪੱਧਰ ’ਤੇ ਪਰਾਲੀ ਨੂੰ ਇਕੱਠਾ ਕਰ ਕੇ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ, ਫਤਹਿਗੜ, ਰੂਪਨਗਰ, ਹੁਸ਼ਿਆਰਪੁਰ, ਮੋਗਾ, ਫਰੀਦਕੋਟ, ਮੁਹਾਲੀ ’ਚ ਪਰਾਲੀ ਸਾੜਨ ਦੀ ਕੋਈ ਘਟਨਾ ਨਜ਼ਰ ਨਹੀਂ ਆਈ। ਉਨ੍ਹਾਂ ਕਿਹਾ ਕਿ ਇੰਡੀਅਨ ਕੌਂਸਲ ਆਫ਼ਤ ਐਗਰੀਕਲਚਰ ਰਿਸਰਚ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ ਇੱਕ ਨਵੰਬਰ ਤੱਕ ਸੱਤ ਸੂਬਿਆਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 26.33 ਫ਼ੀਸਦੀ ਘੱਟ ਕੇ 3,316 ਰਹਿ ਗਈਆਂ ਹਨ। ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਦਿੱਲੀ ਦੇ ਵੱਖ-ਵੱਖ ਇਲਾਕਿਆਂ ’ਚ ਹਵਾ ਗੁਣਵੱਤਾ 314,382,400 ਅਤੇ 420 ਤੱਕ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਨਾਲ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਰਾਜ ਵੀ ਲੱਗਦੇ ਹਨ, ਉਨ੍ਹਾਂ ਦਾ ਧੂੰਆਂ ਵੀ ਦਿੱਲੀ ’ਚ ਆਉਂਦਾ ਹੈ। ਇਸ ਤੋਂ ਇਲਾਵਾ ਮੋਟਰਗੱਡੀਆਂ ਅਤੇ ਵੱਡੇ-ਵੱਡੇ ਉਦਯੋਗਾਂ ਦਾ ਪ੍ਰਦੂਸ਼ਣ ਵੀ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਪ੍ਰਦੂਸ਼ਣ ਦੇ ਮਾਮਲੇ ’ਚ ਜ਼ਿਆਦਾ ਬਦਨਾਮ ਪੰਜਾਬ ਨੂੰ ਕੀਤਾ ਜਾਣਾ ਬਹੁਤ ਮੰਦਭਾਗਾ ਤੇ ਬੇਬੁਨਿਆਦ ਹੈ। ਜਦਕਿ ਪੰਜਾਬ ਦੇ ਕਿਸਾਨ ਵੱਲੋਂ ਕਣਕ, ਚੌਲ, ਬਾਸਪਤੀ ਚੌਲ ਦੀ ਰਿਕਾਰਡਤੋੜ ਪੈਦਾਵਾਰ ਦੀ ਪ੍ਰਸ਼ੰਸਾ ਵੀ ਕੀਤੀ ਹੈ। ਇਸ ਸਮੇਂ ਪਰਾਲੀ ਸਾੜਨ ਦੇ ਮਾਮਲਿਆਂ ’ਚ ਪੰਜਾਬ ਦੇ ਕਿਸਾਨਾਂ ਨੇ ਵੱਡੀ ਕਮੀ ਕਰ ਕੇ ਵੀ ਬਹੁਤ ਚੰਗਾ ਕੰਮ ਕੀਤਾ ਹੈ।