- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਨੂੰ ਤੁਰੰਤ ਸਥਾਨਕ ਮੁਹੱਲਾ ਕਲੀਨਿਕ ’ਚ ਪਹੁੰਚਾਇਆ ਗਿਆ, ਜਿਥੇ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਉਸ ਦੀ ਗੰਭੀਰ ਸਰੀਰਕ ਹਾਲਤ ਨੂੰ ਮਹਿਸੂਸ ਕਰਦਿਆਂ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਸਰੀਰਕ ਜਾਂਚ ਕਰਦਿਆਂ ਮ੍ਰਿਤਕ ਕਰਾਰ ਦੇ ਦਿੱਤਾ ਤੇ ਆਖਿਆ ਕਿ ਉਸ ਦੀ 10 ਮਿੰਟ ਪਹਿਲਾਂ ਮੌਤ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਮ੍ਰਿਤਕ ਅਧਿਆਪਕ ਉਕਤ ਸਕੂਲ ’ਚ ਬਤੌਰ ਸੈਂਟਰ ਹੈੱਡ ਟੀਚਰ ਵਜੋਂ ਤਾਇਨਾਤ ਸੀ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਅਧਿਆਪਕ ਵਰਗ ’ਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਸਰਕਾਰੀ ਪ੍ਰਾਇਮਰੀ ਸਕੂਲ ਹੈਬੋਵਾਲ ਵਿਖੇ ਸੇਵਾਵਾਂ ਨਿਭਾਅ ਰਹੇ ਹਰਜੀਤ ਸਿੰਘ ਗਰੇਵਾਲ ਨਾਂ ਦੇ ਅਧਿਆਪਕ ਦੀ ਅਚਾਨਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਜਦੋਂ ਹਰਜੀਤ ਸਿੰਘ ਗਰੇਵਾਲ ਸਕੂਲ ’ਚ ਆਪਣਾ ਕੰਮ ਕਰ ਰਹੇ ਸਨ ਤਾਂ ਅਚਾਨਕ ਉਨ੍ਹਾਂ ਨੂੰ ਚੱਕਰ ਆ ਗਿਆ ਤੇ ਉਹ ਥੱਲੇ ਡਿੱਗ ਗਏ।
ਉਨ੍ਹਾਂ ਨੂੰ ਤੁਰੰਤ ਸਥਾਨਕ ਮੁਹੱਲਾ ਕਲੀਨਿਕ ’ਚ ਪਹੁੰਚਾਇਆ ਗਿਆ, ਜਿਥੇ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਉਸ ਦੀ ਗੰਭੀਰ ਸਰੀਰਕ ਹਾਲਤ ਨੂੰ ਮਹਿਸੂਸ ਕਰਦਿਆਂ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਸਰੀਰਕ ਜਾਂਚ ਕਰਦਿਆਂ ਮ੍ਰਿਤਕ ਕਰਾਰ ਦੇ ਦਿੱਤਾ ਤੇ ਆਖਿਆ ਕਿ ਉਸ ਦੀ 10 ਮਿੰਟ ਪਹਿਲਾਂ ਮੌਤ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਮ੍ਰਿਤਕ ਅਧਿਆਪਕ ਉਕਤ ਸਕੂਲ ’ਚ ਬਤੌਰ ਸੈਂਟਰ ਹੈੱਡ ਟੀਚਰ ਵਜੋਂ ਤਾਇਨਾਤ ਸੀ।
ਮ੍ਰਿਤਕ ਦੀ ਉਮਰ ਲਗਪਗ 49 ਸਾਲ ਦੇ ਕਰੀਬ ਸੀ ਤੇ ਉਹ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਦਾ ਛੋਟਾ ਭਰਾ ਸੀ। ਅਧਿਆਪਕ ਹਰਜੀਤ ਸਿੰਘ ਗਰੇਵਾਲ ਦੀ ਬੇਵਕਤੀ ਹੋਈ ਮੌਤ ’ਤੇ ਰੁਚੀ ਬਾਵਾ ਵਾਈਸ ਚੇਅਰਮਪਰਸਨ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਅਧਿਕਾਰ ਕਮਿਸ਼ਨ ਪੰਜਾਬ ਚੰਡੀਗੜ੍ਹ, ਬੀਪੀਈਓ ਰਮਨਜੀਤ ਸਿੰਘ ਸੰਧੂ, ਪ੍ਰਿੰਸੀਪਲ ਹਰਦੀਪ ਕੌਰ ਢੋਲੇਵਾਲ ਤੇ ਅਧਿਆਪਕ ਆਗੂ ਰੁਪਿੰਦਰਪਾਲ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।