ਸਰਵਾਈਕਲ ਕੈਂਸਰ ਔਰਤਾਂ ’ਚ ਹੋਣ ਵਾਲੀ ਗੰਭੀਰ ਬਿਮਾਰੀ : ਡਾ ਰਮਨਦੀਪ ਕੌਰ
ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲੀ ਗੰਭੀਰ ਬਿਮਾਰੀ- ਡਾ ਰਮਨਦੀਪ ਕੌਰ
Publish Date: Wed, 01 Apr 2026 06:51 PM (IST)
Updated Date: Thu, 02 Apr 2026 04:08 AM (IST)

* ਸਿਹਤ ਵਿਭਾਗ ਵੱਲੋ ਮੁਫ਼ਤ ਟੀਕਾਕਰਨ ਅਭਿਆਨ ਫੋਟੋ ਨੰਬਰ-11 ਬਸੰਤ ਸਿੰਘ ਰੋੜੀਆਂ, ਪੰਜਾਬੀ ਜਾਗਰਣ ਲੁਧਿਆਣਾ : ਸਿਹਤ ਵਿਭਾਗ ਵੱਲੋਂ 14-15 ਸਾਲ ਦੀਆਂ ਬੱਚੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਮੁਫਤ ਟੀਕਾਕਰਨ ਅਭਿਆਨ ਚਲਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਲੁਧਿਆਣਾ ਡਾ.ਰਮਨਦੀਪ ਕੌਰ ਨੇ ਦੱਸਿਆ ਕਿ 90 ਦਿਨਾਂ ਦਾ ਹਿਊਮਨ ਪੈਪੀਲੋਮਾ ਵਾਇਰਸ (ਐੱਚਪੀਵੀ) ਟੀਕਾਕਰਨ ਅਭਿਆਨ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ। ਡਾ. ਕੌਰ ਨੇ ਅੱਗੇ ਗੱਲ ਕਰਦਿਆਂ ਦੱਸਿਆ ਕਿ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲੀ ਇੱਕ ਗੰਭੀਰ ਬਿਮਾਰੀ ਹੈ,ਜਿਸ ਤੋਂ ਸਮੇਂ ਸਿਰ ਟੀਕਾਕਰਨ ਅਤੇ ਜਾਗਰੂਕਤਾ ਰਾਹੀਂ ਕਾਫ਼ੀ ਹੱਦ ਤੱਕ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐੱਚਪੀਵੀ ਟੀਕਾ ਸੁਰੱਖਿਅਤ ਤੇ ਬਹੁਤ ਪ੍ਰਭਾਵਸ਼ਾਲੀ ਹੈ। ਇਸ ਲਈ ਮਾਪਿਆਂ ਨੂੰ ਅੱਗੇ ਆ ਕੇ ਆਪਣੀਆਂ 14 ਤੋਂ 15 ਸਾਲ ਦੀ ਉਮਰ ਦੀਆਂ ਧੀਆਂ ਨੂੰ ਇਸ ਵਿਸ਼ੇਸ਼ ਮੁਹਿੰਮ ਦੌਰਾਨ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ ਤਾਂ ਕਿ ਭਵਿੱਖ ’ਚ ਉਨ੍ਹਾਂ ਨੂੰ ਇਸ ਖਤਰਨਾਕ ਬਿਮਾਰੀ ਤੋਂ ਬਚਾਇਆ ਜਾ ਸਕੇ। ਜਾਣਕਾਰੀ ਦਿੰਦੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਐਚਪੀਵੀ ਟੀਕਾਕਰਨ ਮੁਫ਼ਤ ਉਪਲੱਬਧ ਹੈ। ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ਜਾਣਕਾਰੀ ਦੇਣ ਲਈ ਮਾਸ ਮੀਡੀਆ ਵਿੰਗ ਵੱਲੋਂ ਜਿੱਥੇ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਉਥੇ ਨਾਲ ਹੀ ਇਸ ਸਬੰਧੀ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ।