ਪ੍ਰਕਾਸ਼ ਦਿਹਾੜੇ ਦੇ ਸਬੰਧ ਚ' ਨਗਰ ਕੀਰਤਨ ਸਜਿਆ
ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਚ' ਨਗਰ ਕੀਰਤਨ ਸਜਿਆ
Publish Date: Tue, 27 Jan 2026 07:46 PM (IST)
Updated Date: Wed, 28 Jan 2026 04:11 AM (IST)
ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜਰੀ ਬਿੰਨੀ ਡੇਹਲੋਂ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ : ਸ੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਚ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਂਵੀਂ ਪਿੰਡ ਡੇਹਲੋਂ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਸੁੰਦਰ ਪਾਲਕੀ ਚ ਸਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਖਾਲਸਾਈ ਜਾਹੋ-ਜਲਾਲ ਤੇ ਜੈਕਾਰਿਆਂ ਦੀ ਗੂੰਜ਼ ਵਿਚ ਵਿਸ਼ਾਲ ਨਗਰ ਕੀਰਤਨ ਸਜਿਆ, ਜੋ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਦੇਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪਨ ਹੋਇਆ। ਨਗਰ ਕੀਰਤਨ ਦੇ ਆਰੰਭਤਾ ਦੀ ਅਰਦਾਸ ਜਸਵਿੰਦਰ ਸਿੰਘ ਜੱਸੀ ਬਾਬਾ ਨੇ ਕੀਤੀ, ਧਾਰਮਿਕ ਮਰਿਆਦਾ ਦੇ ਦਾਇਰੇ ਚ ਬੈਂਡ ਦੀਆਂ ਧੁਨੀਆਂ, ਗਤਕਾ ਪਾਰਟੀਆਂ ਦੇ ਨੌਜਵਾਨਾਂ ਦੇ ਖਾਲਸਾਈ ਚੜਦੀ ਕਲਾ ਦੇ ਜੌਹਰ ਦਿਖਾਏ। ਨਗਰ ਕੀਰਤਨ ਚ ਹਾਜਰ ਛੋਟੇ ਛੋਟੇ ਬੱਚਿਆਂ ਨੇ ਗੱਤਕੇ ਦੇ ਜੋਹਰ ਦਿਖਾ ਕੇ ਨਗਰ ਕੀਰਤਨ ਚ ਹਾਜਰ ਸੰਗਤਾਂ ਦਾ ਧਿਆਨ ਖਿੱਚਿਆ। ਨਗਰ ਕੀਰਤਨ ਦੌਰਾਨ ਗੁਰੂ ਰਵਿਦਾਸ ਜੀ ਦੇ ਸਰੂਪ ਇਸ ਤਰਾਂ ਸਜਾਏ ਗਏ ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇ। ਨਗਰ ਕੀਰਤਨ ’ਚ ਹਾਜ਼ਰ ਸੰਗਤਾਂ ਲਈ ਪਿੰਡ ਵਾਸੀਆਂ ਵੱਲੋਂ ਲੰਗਰ ਲਗਾਏ ਗਏ। ਰਾਗੀ ਜਥਿਆਂ ਨੇ ਨਗਰ ਕੀਰਤਨ ਦੌਰਾਨ ਰਸਭਿੰਨੇ ਗੁਰਬਾਣੀ ਦੇ ਕੀਰਤਨ ਕੀਤੇ। ਇਸ ਮੌਕੇ ਢਾਡੀ ਜੱਥੇ ਨੇ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।