ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ 1 ਲੱਖ ਤੇ ਤਨਖਾਹ ਕੀਤੀ ਦਾਨ
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਟੀਮ ਦੇ ਮਿਹਨਤੀ ਅਤੇ ਇਮਾਨਦਾਰ ਜੁਝਾਰੂ ਆਗੂ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਇੱਕ ਲੱਖ ਰੁਪਏ ਅਤੇ ਇਸੇ ਮਹੀਨੇ ਤੋਂ ਜਦੋਂ ਤੱਕ ਉਹ ਚੇਅਰਮੈਨ ਰਹਿਣਗੇ ਉਸ ਦਿਨ ਤੱਕ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕੀਤਾ।
Publish Date: Fri, 05 Sep 2025 11:38 AM (IST)
Updated Date: Fri, 05 Sep 2025 11:40 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ/ ਲੁਧਿਆਣਾ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਟੀਮ ਦੇ ਮਿਹਨਤੀ ਅਤੇ ਇਮਾਨਦਾਰ ਜੁਝਾਰੂ ਆਗੂ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਇੱਕ ਲੱਖ ਰੁਪਏ ਅਤੇ ਇਸੇ ਮਹੀਨੇ ਤੋਂ ਜਦੋਂ ਤੱਕ ਉਹ ਚੇਅਰਮੈਨ ਰਹਿਣਗੇ ਉਸ ਦਿਨ ਤੱਕ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕੀਤਾ।
ਇਸ ਮੌਕੇ "ਪੰਜਾਬੀ ਜਾਗਰਣ ਦੀ ਟੀਮ" ਨਾਲ ਗੱਲਬਾਤ ਕਰਦਿਆਂ ਚੇਅਰਮੈਨ ਹੇਮਰਾਜ ਰਾਜੀ ਨੇ ਦੱਸਿਆ ਕਿ ਪਿਛਲੇ ਕਾਫੀ ਦਿਨਾਂ ਤੋਂ ਪੰਜਾਬ ਅੰਦਰ ਭਾਰੀ ਬਾਰਸ਼ ਕਾਰਨ ਆਏ ਹੜ੍ਹਾਂ ਨੇ ਪੰਜਾਬ ਅੰਦਰ ਤਬਾਹੀ ਮਚਾਕੇ ਰੱਖੀ ਹੋਈ ਹੈ। ਇਸ ਕਾਰਨ ਪੰਜਾਬ ਦੇ ਕਈ ਜ਼ਿਲਿਆਂ ਅੰਦਰ ਵੱਡੇ ਪੱਧਰ ਤੇ ਪਾਣੀ ਕਾਰਨ ਜਾਨੀ ਮਾਲੀ ਨੁਕਸਾਨ ਹੋ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਅਨੇਕਾਂ ਪਿੰਡਾਂ ਵਿੱਚ ਲੋਕਾਂ ਦੇ ਰੇਣ ਬਸੇਰੇ ਵੀ ਢਹਿ ਢੇਰੀ ਹੋ ਗਏ ਹਨ ਅਤੇ ਲੋਕਾਂ ਦਾ ਵੱਡਾ ਨੁਕਸਾਨ ਹੋ ਚੁੱਕਾ ਹੈ।
ਇਸ ਸੰਕਟ ਦੀ ਘੜੀ ਵਿੱਚ ਸੂਬਾ ਸਰਕਾਰ ਜਿੱਥੇ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਹੜ੍ਹ ਪੀੜਤਾਂ ਦੀ ਮਦਦ ਕਰ ਰਹੀ ਹੈ। ਉੱਥੇ ਹੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਟੀਮ ਹਲਕਾ ਸਾਹਨੇਵਾਲ ਵੀ ਹੜ੍ਹ ਪੀੜਤ ਲੋਕਾਂ ਦੀ ਹਰ ਪ੍ਰਕਾਰ ਦੀ ਮਦਦ ਕਰ ਰਹੀ ਹੈ ਅਤੇ ਮੈਂ ਵੀ ਆਪਣੇ ਵੱਲੋਂ ਹੜਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੱਕ ਲੱਖ ਰੁਪਏ ਅਤੇ ਇਸੇ ਮਹੀਨੇ ਤੋਂ ਜਦੋਂ ਤੱਕ ਉਹ ਚੇਅਰਮੈਨ ਰਹਿਣਗੇ ਉਸ ਦਿਨ ਤੱਕ ਉਹ ਆਪਣੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣਗੇ ਅਤੇ ਹੜ੍ਹ ਪੀੜਤ ਲੋਕਾਂ ਦੀ ਮਦਦ ਕੀਤੀ ਜਾ ਸਕੇ ਤਾਂ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਪੰਜਾਬ ਦੇ ਹੜ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਈਏ ਤਾਂ ਕਿ ਉਨ੍ਹਾਂ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ ਕਿਉਕਿ ਹੜਾਂ ਤੋਂ ਪੀੜਤ ਪਰਿਵਾਰਾਂ ਨੂੰ ਸਾਡੇ ਸਾਰਿਆਂ ਦੀ ਮਦਦ ਦੀ ਬਹੁਤ ਲੋੜ ਹੈ।