- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਨੀ ਦੀ ਯਾਤਰਾ ਦਾ 19 ਨੂੰ ਪਾਇਲ ਵਿਖੇ ਹੋਵੇਗਾ ਭਰਵਾਂ ਸਵਾਗਤ- ਲੱਖਾ ਪਾਇਲ

ਹਰਪ੍ਰੀਤ ਸਿੰਘ ਮਾਂਹਪੁਰ/ ਪੰਜਾਬੀ ਜਾਗਰਣ
ਜੌੜੇਪੁਲ ਜਰਗ : ਪੰਜਾਬ ਦੇ ਸਾਬਕਾ ਮੁਖ ਮੰਤਰੀ ਤੇ ਕੰਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਚੱਲ ਰਹੀ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ 19 ਨਵੰਬਰ ਨੂੰ ਪਾਇਲ ਵਿਖੇ ਪਹੁੰਚਣ ਮੌਕੇ ਸ਼ਾਨਦਾਰ ਸਵਾਗਤ ਕਰਨ ਲਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਰੌਣੀ ਮੰਡਲ ਦੀ ਅਹਿਮ ਮੀਟਿੰਗ ਬਲਾਕ ਕਾਂਗਰਸ ਕਮੇਟੀ ਦੋਰਾਹਾ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਸਰਪੰਚ ਰੁਪਿੰਦਰ ਸਿੰਘ ਗੋਲਡੀ ਰੰਧਾਵਾ ਦੇ ਗ੍ਰਹਿ ਵਿਖੇ ਮੰਡਲ ਪ੍ਰਧਾਨ ਹੈਪੀ ਰੌਣੀ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਤੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਮੰਡਲ ਪ੍ਰਧਾਨ ਹੈਪੀ ਰੌਣੀ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਸੋਨੀ ਜਰਗ, ਸਰਪੰਚ ਸਤਵੰਤ ਸਿੰਘ ਸਿਰਥਲਾ, ਸਾਬਕਾ ਸਰਪੰਚ ਦਰਸ਼ਨ ਸਿੰਘ ਮਲਕਪੁਰ, ਸਰਪੰਚ ਰਣਧੀਰ ਸਿੰਘ ਲਾਲੀ ਮੁੱਲਾਂਪੁਰ, ਸਾਬਕਾ ਜੀਓਜੀ ਅਮਰਜੀਤ ਸਿੰਘ ਬੋਪਾਰਾਏ ਜਰਗ ਸਮੇਤ ਹਲਕੇ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।
ਲੱਖਾ ਪਾਇਲ ਨੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ 19 ਨਵੰਬਰ ਨੂੰ ਵੱਧ ਤੋਂ ਵੱਧ ਗਿਣਤੀ ਚ ਹੁੰਮ-ਹੁਮਾ ਕੇ ਪਾਇਲ ਪਹੁੰਚਣ ਦੀ ਅਪੀਲ ਕਰਦਿਆਂ ਇਸ ਸਮਾਗਮ ਦੀ ਸਫਲਤਾ ਸਬੰਧੀ ਵਿਚਾਰਾਂ ਕੀਤੀਆਂ ਅਤੇ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ। ਲੱਖਾ ਪਾਇਲ ਨੇ ਦੱਸਿਆ ਕਿ ਸਾਬਕਾ ਮੁੱਖ ਚਰਨਜੀਤ ਸਿੰਘ ਚੰਨੀ ਦੁਆਰਾ ਸ਼ੁਰੂ ਕੀਤੀ ਇਹ ਯਾਤਰਾ 19 ਨਵੰਬਰ ਨੂੰ ਪਾਇਲ ਤੋਂ ਬਾਅਦ ਖੰਨਾ ਜਾਕੇ ਸਮਾਪਤ ਹੋਵੇਗੀ ਅਤੇ ਚੰਨੀ ਦੀ ਇਸ ਯਾਤਰਾ ਦਾ ਪਾਇਲ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਇਸ ਯਾਤਰਾ ਨੂੰ ਲੈ ਕੇ ਹਲਕੇ ਦੇ ਲੋਕਾਂ ’ਚ ਭਾਰੀ ਜੋਸ਼ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣ ਅਤੇ ਕਾਂਗਰਸ ਦੀ ਸਰਕਾਰ ਲਿਆਉਣ ਦਾ ਮਨ ਬਣਾਈ ਬੈਠੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰ ਕੇ ਸੂਬੇ ਅੰਦਰ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਪ੍ਰਧਾਨ ਹੈਪੀ ਰੌਣੀ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਸੋਨੀ ਜਰਗ, ਸਰਪੰਚ ਸਤਵੰਤ ਸਿੰਘ ਸਿਰਥਲਾ, ਸਾਬਕਾ ਸਰਪੰਚ ਦਰਸ਼ਨ ਸਿੰਘ ਮਲਕਪੁਰ, ਸਰਪੰਚ ਰਣਧੀਰ ਸਿੰਘ ਲਾਲੀ ਮੁੱਲਾਂਪੁਰ, ਸਾਬਕਾ ਜੀਓਜੀ ਅਮਰਜੀਤ ਸਿੰਘ ਬੋਪਾਰਾਏ ਜਰਗ, ਪੰਡਤ ਦਵਿੰਦਰਜੀਤ ਸ਼ਰਮਾ ਦੀਵਾ ਮੰਡੇਰ, ਸਰਪੰਚ ਗੁਰਜੰਟ ਸਿੰਘ ਦੀਵਾ ਖੋਸਾ, ਦਵਿੰਦਰ ਸਿੰਘ ਵੀਡੀਓ ਜਰਗ, ਨੰਬਰਦਾਰ ਹਰਬੰਸ ਸਿੰਘ ਮੁੱਲਾਂਪੁਰ, ਜੁਝਾਰ ਸਿੰਘ ਸਿਰਥਲਾ, ਚੇਅਰਮੈਨ ਗੁਰਪ੍ਰੀਤ ਸਿੰਘ ਰੌਣੀ, ਬਲਾਕ ਕਾਂਗਰਸ ਦੇ ਸੈਕਟਰੀ ਪੰਚ ਗੁਰਪ੍ਰੀਤ ਸਿੰਘ ਗੁਰੀ ਜਰਗ, ਇੰਦਰ ਦਾਸ, ਅਵਤਾਰ ਸਿੰਘ ਫੌਜੀ ਤੇ ਬਲਕਾਰ ਸਿੰਘ ਰਾਮਪੁਰ ਸਮੇਤ ਇਲਾਕੇ ਦੇ ਕਾਂਗਰਸੀ ਵਰਕਰ ਆਦਿ ਹਾਜ਼ਰ ਸਨ।