
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੇਂਦਰੀ ਜੇਲ੍ਹ ਦੇ ਬੈਰਕਾਂ ਦੀ ਅਚਨਚੇਤ ਕੀਤੀ ਗਈ ਚੈਕਿੰਗ ਦੇ ਦੌਰਾਨ ਸੱਤ ਮੋਬਾਇਲ ਫੋਨ ਬਰਾਮਦ ਕੀਤੇ ਗਏ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਕੈਦੀ, ਇੱਕ ਹਵਾਲਾਤੀ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ : ਕੇਂਦਰੀ ਜੇਲ੍ਹ ਦੇ ਬੈਰਕਾਂ ਦੀ ਅਚਨਚੇਤ ਕੀਤੀ ਗਈ ਚੈਕਿੰਗ ਦੇ ਦੌਰਾਨ ਸੱਤ ਮੋਬਾਇਲ ਫੋਨ ਬਰਾਮਦ ਕੀਤੇ ਗਏ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਕੈਦੀ, ਇੱਕ ਹਵਾਲਾਤੀ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਲੁਧਿਆਣਾ ਦੇ ਸਹਾਇਕ ਸੁਪਰਡੈਂਟ ਵਿਜੈ ਕੁਮਾਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਜੇਲ੍ਹ ਅੰਦਰ ਨਿਯਮਤ ਤਲਾਸ਼ੀ ਦੌਰਾਨ ਸੱਤ ਕੀਪੈਡ ਮੋਬਾਈਲ ਫੋਨ, ਮਾਰਕਾ ‘ਕੇਚੋਡਾ’, ਲਾਵਾਰਸ ਹਾਲਤ ਵਿੱਚ ਬਰਾਮਦ ਹੋਏ। ਇਹ ਮੋਬਾਈਲ ਫੋਨ ਕਿਸੇ ਵਿਅਕਤੀ ਦੇ ਸਿੱਧੇ ਕਬਜ਼ੇ ਵਿੱਚੋਂ ਬਰਾਮਦ ਨਹੀਂ ਹੋਏ।