- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰ ਇਸ ਦੇ ਬਾਵਜੂਦ ਕਥਿਤ ਤੌਰ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਬੰਦ ਨਹੀਂ ਹੋਈ। ਇਸੇ ਦੌਰਾਨ ਵੈਸ਼ਨੋ ਕਲੋਨੀ ਦੇ ਇੱਕ ਨੌਜਵਾਨ ਦੀ ਮੌਤ ਹੋਣ ਕਾਰਨ ਲੋਕਾਂ ਦਾ ਗੁੱਸਾ ਭੜਕ ਗਿਆ ਅਤੇ ਉਨ੍ਹਾਂ ਨੇ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਉਂਦਿਆਂ ਭੰਨਤੋੜ ਸ਼ੁਰੂ ਕਰ ਦਿੱਤੀ।

ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ। ਥਾਣਾ ਸਲੇਮ ਟਾਬਰੀ ਦੇ ਨਾਲ ਲੱਗਦੀ ਵੈਸ਼ਨੋ ਕਲੋਨੀ ਵਿੱਚ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ। ਇਸ ਘਟਨਾ ਤੋਂ ਭੜਕੇ ਇਲਾਕਾ ਨਿਵਾਸੀਆਂ ਨੇ ਕਲੋਨੀ ਦੇ ਬਾਹਰ ਸਥਿਤ ਇੱਕ ਮੈਡੀਕਲ ਸਟੋਰ ’ਤੇ ਜੰਮ ਕੇ ਭੰਨਤੋੜ ਕੀਤੀ ਅਤੇ ਸਟੋਰ ਮਾਲਕ ਦੀ ਕੁੱਟਮਾਰ ਕਰ ਦਿੱਤੀ। ਕੁੱਟਮਾਰ ਦੌਰਾਨ ਮੈਡੀਕਲ ਸਟੋਰ ਮਾਲਕ ਦੇ ਸਿਰ ’ਤੇ ਵੀ ਸੱਟ ਲੱਗਣ ਦੀ ਗੱਲ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਾਹਿਲ ਠਾਕੁਰ ਵਜੋਂ ਦੱਸੀ ਜਾ ਰਹੀ ਹੈ।
ਇਲਾਕਾ ਨਿਵਾਸੀਆਂ ਨੇ ਦੋਸ਼ ਲਗਾਇਆ ਕਿ ਉਕਤ ਮੈਡੀਕਲ ਸਟੋਰ ਤੋਂ ਨੌਜਵਾਨਾਂ ਨੂੰ ਨਸ਼ੀਲੀਆਂ ਦਵਾਈਆਂ ਵੇਚੀਆਂ ਜਾਂਦੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਕਈ ਵਾਰ ਮੈਡੀਕਲ ਸਟੋਰ ਮਾਲਕ ਨੂੰ ਅਜਿਲਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਸ ਦੇ ਬਾਵਜੂਦ ਕਥਿਤ ਤੌਰ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਬੰਦ ਨਹੀਂ ਹੋਈ। ਇਸੇ ਦੌਰਾਨ ਵੈਸ਼ਨੋ ਕਲੋਨੀ ਦੇ ਇੱਕ ਨੌਜਵਾਨ ਦੀ ਮੌਤ ਹੋਣ ਕਾਰਨ ਲੋਕਾਂ ਦਾ ਗੁੱਸਾ ਭੜਕ ਗਿਆ ਅਤੇ ਉਨ੍ਹਾਂ ਨੇ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਉਂਦਿਆਂ ਭੰਨਤੋੜ ਸ਼ੁਰੂ ਕਰ ਦਿੱਤੀ।
ਘਟਨਾ ਤੋਂ ਬਾਅਦ ਮੈਡੀਕਲ ਸਟੋਰ ਦੇ ਬਾਹਰ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਇਕੱਠੇ ਹੋ ਗਏ। ਮੌਕੇ ’ਤੇ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ ਅਤੇ ਮਾਹੌਲ ਤਣਾਅਪੂਰਨ ਬਣਿਆ ਰਿਹਾ। ਖ਼ਬਰ ਲਿਖੇ ਜਾਣ ਤੱਕ ਪੁਲਿਸ ਮੌਕੇ ’ਤੇ ਨਹੀਂ ਪਹੁੰਚੀ ਸੀ।