ਸੀਐਚਸੀ ਸਾਹਨੇਵਾਲ ਨੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ
ਸੀਐਚਸੀ ਸਾਹਨੇਵਾਲ ਨੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ
Publish Date: Sun, 17 May 2026 06:49 PM (IST)
Updated Date: Mon, 18 May 2026 04:12 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਰਮੇਸ਼ ਕੁਮਾਰ ਦੀ ਅਗਵਾਈ ਵਿੱਚ ਸੀਐੱਚਸੀ ਸਾਹਨੇਵਾਲ ਦੇ ਅਧੀਨ ਪੈਂਦੇ ਇਲਾਕਆਂ ਵਿੱਚ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੌਰਾਨ ਸੀਐਚਸੀ ਸਾਹਨੇਵਾਲ ਵੱਲੋਂ ਕੱਢੀ ਗਈ ਰੈਲੀ ਨੂੰ ਡਾ. ਗੁਰਦੀਪ ਸਿੰਘ ਉਮੈਦਪੁਰ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਡਾ. ਗੁਰਦੀਪ ਸਿੰਘ, ਡਾ. ਸਤਵਿੰਦਰ ਬੱਸੀ ਅਤੇ ਬੀਈਈ ਜਸਵੀਰ ਸਿੰਘ ਖੰਨਾ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਦੇ ਬਚਾਅ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਐੱਚਆਈ, ਹੈਲਥ ਵਰਕਰ ਅਤੇ ਹੋਰ ਸਟਾਫ ਹਾਈ ਰਿਸਕ ਅਤੇ ਪਛੜੇ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਬਰਸਾਤੀ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ ਖਾਸ ਕਰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਡੇਂਗੂ ਦੇ ਫੈਲਣ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਏਡੀਜ਼ ਮੱਛਰ ਦੇ ਕੱਟਣ ਨਾਲ ਇਨਸਾਨ ਨੂੰ ਤੇਜ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਤੇ ਨੱਕ ਵਿੱਚੋਂ ਖੂਨ ਵਗਣਾ ਹੁੰਦੇ ਹਨ ਹੁੰਦਾ ਹੈੇ। ਅਜਿਹੇ ਹਲਾਤਾਂ ਵਿੱਚ ਪੀੜਤ ਨੂੰ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਸਰੀਰ ਨੂੰ ਪੂਰੇ ਕੱਪੜਿਆਂ ਨਾਲ ਢੱਕ ਕੇ ਰੱਖੋ ਮੱਛਰਦਾਨੀ ਦੀ ਵਰਤੋਂ ਕਰੋ ਤਾਂ ਜੋ ਡੇਂਗੂ ਸਮੇਤ ਬਰਸਾਤੀ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਤੇ ਐਚਆਈ ਗੁਰਦੇਵ ਸਿੰਘ, ਹੈਲਥ ਵਰਕਰ ਗੁਰਜੀਤ ਸਿੰਘ, ਨਰਸ ਏਕਤਾ ਸੂਦ, ਐਲਟੀ ਗਰੀਬ ਦਾਸ, ਗੁਰਜੀਤ ਸਿੰਘ ਤੋਂ ਇਲਾਵਾ ਗੁਰੂ ਤੇਗ ਬਹਾਦਰ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀ ਅਤੇ ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਦੇ ਵਿਦਿਆਰਥੀ ਆਦਿ ਹਾਜ਼ਰ ਸਨ।