ਨਿਊਜ਼ੀਲੈਂਡ ਭੇਜਣ ਦੇ ਝਾਂਸੇ ਹੇਠ 3.80 ਲੱਖ ਦੀ ਠੱਗੀ, ਨਾ ਵਿਦੇਸ਼ ਭੇਜਿਆ ਤੇ ਨਾ ਹੀ ਮੋੜੇ ਪੈਸੇ, ਮਾਮਲਾ ਦਰਜ
ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਪਲੀਆ ਦੇ ਵਾਸੀ ਨਿਰਮਲਪਾਲ ਸਿੰਘ ਵੱਲੋਂ ਦੋਸ਼ ਲਾਇਆ ਗਿਆ ਕਿ ਮੁਲਜ਼ਮਾਂ ਨੇ ਉਸ ਦੇ ਪੁੱਤਰ ਮਨਪ੍ਰੀਤ ਸਿੰਘ ਤੇ ਨੂੰਹ ਅਨੀਲਾ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦਿੱਤਾ। ਇਸ ਬਦਲੇ ਮੁਲਜ਼ਮਾਂ ਨੇ ਉਨ੍ਹਾਂ ਕੋਲੋਂ 3.80 ਲੱਖ ਰੁਪਏ ਹਾਸਲ ਕੀਤੇ।
Publish Date: Mon, 17 Aug 2026 11:30 AM (IST)
Updated Date: Mon, 17 Aug 2026 11:36 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ। ਇੱਥੇ ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 3.80 ਲੱਖ ਰੁਪਏ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ 23 ਮਾਰਚ 2026 ਰਾਹੀਂ ਮਿਲੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਪਲੀਆ ਦੇ ਵਾਸੀ ਨਿਰਮਲਪਾਲ ਸਿੰਘ ਵੱਲੋਂ ਦੋਸ਼ ਲਾਇਆ ਗਿਆ ਕਿ ਮੁਲਜ਼ਮਾਂ ਨੇ ਉਸ ਦੇ ਪੁੱਤਰ ਮਨਪ੍ਰੀਤ ਸਿੰਘ ਤੇ ਨੂੰਹ ਅਨੀਲਾ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦਿੱਤਾ। ਇਸ ਬਦਲੇ ਮੁਲਜ਼ਮਾਂ ਨੇ ਉਨ੍ਹਾਂ ਕੋਲੋਂ 3.80 ਲੱਖ ਰੁਪਏ ਹਾਸਲ ਕੀਤੇ।
ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਰਕਮ ਲੈਣ ਤੋਂ ਬਾਅਦ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ਕਾਰਨ ਉਨ੍ਹਾਂ ਨਾਲ ਧੋਖਾਧੜੀ ਹੋਈ। ਪੁਲਿਸ ਵੱਲੋਂ ਮਾਮਲੇ ਦੇ ਤੱਥਾਂ ਦੀ ਪੜਤਾਲ ਕਰਨ ਉਪਰੰਤ ਨਿਰਮਲਪਾਲ ਸਿੰਘ ਦੀ ਸ਼ਿਕਾਇਤ ’ਤੇ ਨਿਊ ਜਨਤਾ ਨਗਰ ਦੇ ਵਾਸੀ ਮਨਿੰਦਰ ਸਿੰਘ ਸੋਧ ਦੇ ਖ਼ਿਲਾਫ਼ ਧੋਖਾਧੜੀ ਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਮਾਡਲ ਟਾਊਨ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਬੀਐੱਨਐੱਸ ਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ ਤੇ ਠੱਗੀ ਨਾਲ ਜੁੜੇ ਪੈਸਿਆਂ ਦੇ ਲੈਣ-ਦੇਣ ਸਮੇਤ ਹੋਰ ਤੱਥਾਂ ਦੀ ਵੀ ਜਾਂਚ ਜਾਰੀ ਹੈ।