- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਵੱਲੋਂ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਕੈਮਿਸਟ ਦੁਕਾਨਾਂ ਨੂੰ ਚਾਰ ਦਿਨ ਲਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ

ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਵੱਲੋਂ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਕੈਮਿਸਟ ਦੁਕਾਨਾਂ ਨੂੰ ਚਾਰ ਦਿਨ ਲਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਵਿਜੇ ਪੁਰੀ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦੀ ਸਰਬਸੰਮਤੀ ਨਾਲ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ ਕਿ 25, 26, 27 ਅਤੇ 28 ਜੂਨ ਨੂੰ ਸਾਹਨੇਵਾਲ ਦੀਆਂ ਸਾਰੀਆਂ ਕੈਮਿਸਟ ਦੁਕਾਨਾਂ ਬੰਦ ਰਹਿਣਗੀਆਂ।
ਉਨ੍ਹਾਂ ਕਿਹਾ ਕਿ ਗਰਮੀਆਂ ਦੇ ਮੌਸਮ ਦੌਰਾਨ ਕੈਮਿਸਟ ਭਰਾਵਾਂ ਨੂੰ ਵੀ ਆਪਣੇ ਪਰਿਵਾਰਾਂ ਨਾਲ ਕੁਝ ਸਮਾਂ ਬਿਤਾਉਣ ਦਾ ਮੌਕਾ ਮਿਲ ਸਕੇ, ਇਸ ਮਕਸਦ ਨਾਲ ਇਹ ਫ਼ੈਸਲਾ ਹਰ ਸਾਲ ਲਿਆ ਜਾਂਦਾ ਹੈ। ਵਿਜੇ ਪੁਰੀ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਅਤੇ ਐਮਰਜੈਂਸੀ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਗਿਰਨ ਮੈਡੀਕੋਜ਼ ਅਤੇ ਅਨਹਦ ਮੈਡੀਕੋਜ਼ ਖੁੱਲ੍ਹੇ ਰਹਿਣਗੇ, ਜਿੱਥੋਂ ਐਮਰਜੈਂਸੀ ਦਵਾਈਆਂ ਪ੍ਰਾਪਤ ਕੀਤੀਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਕੈਮਿਸਟ ਐਸੋਸੀਏਸ਼ਨ ਵੱਲੋਂ ਲੋਕ ਹਿਤ ਨੂੰ ਪਹਿਲ ਦੇਂਦਿਆਂ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਾ ਹੋਣ ਲਈ ਪੂਰਾ ਧਿਆਨ ਰੱਖਿਆ ਗਿਆ ਹੈ।