- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀਐਸ ਚਾਵਲਾ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਆਨਲਾਈਨ ਮੀਟਿੰਗ ਹੋਈ। ਮੀਟਿੰਗ ਵਿੱਚ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਤੋਂ ਇਲਾਵਾ ਸਰਗਰਮ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਇੱਕ ਮਹੀਨਾ ਪਹਿਲਾਂ ਸੂਬੇ ਦੇ ਸਮੂਹ ਥੋਕ ਅਤੇ ਪਰਚੂਨ ਦਵਾਈ-ਵਿਕਰੇਤਾਵਾਂ ਵੱਲੋਂ ਨਸ਼ਾ-ਯੁਕਤ ਦਵਾਈਆਂ ਦੀ ਖ਼ਰੀਦੋ-ਫ਼ਰੋਖ਼ਤ ਕਰਨ 'ਤੇ ਲਾਈ ਪਾਬੰਦੀ ਅੱਜ ਆਪਣੇ ਆਪ ਹੀ ਖੋਲ੍ਹੇ ਜਾਣ ਦਾ ਫ਼ੈਸਲਾ ਕਰ ਲਿਆ ਹੈ। ਅੱਜ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀਐਸ ਚਾਵਲਾ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਆਨਲਾਈਨ ਮੀਟਿੰਗ ਹੋਈ। ਮੀਟਿੰਗ ਵਿੱਚ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਤੋਂ ਇਲਾਵਾ ਸਰਗਰਮ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਐਸੋਸੀਏਸ਼ਨ ਵੱਲੋਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਲੋੜਵੰਦ ਮਰੀਜ਼ਾਂ ਦੀ ਵੱਡੀ ਮੰਗ ਨੂੰ ਮੱਦੇਨਜ਼ਰ ਰੱਖਦਿਆਂ ਸੂਬੇ ਦੇ ਸਮੂਹ ਥੋਕ ਅਤੇ ਪਰਚੂਨ ਦਵਾਈ ਵਿਕਰੇਤਾ ਆਪਣੀਆਂ ਦੁਕਾਨਾਂ 'ਤੇ ਸਰਕਾਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਕੱਲ੍ਹ 26 ਨਵੰਬਰ ਤੋਂ ਆਮ ਦੀ ਤਰ੍ਹਾਂ ਨਸ਼ਾ-ਯੁਕਤ ਐਨਆਰਐਕਸ ਦਵਾਈਆਂ ਦੀ ਖ਼ਰੀਦੋ- ਫ਼ਰੋਖ਼ਤ ਕਰਨਗੇ। ਆਗੂਆਂ ਨੇ ਦੱਸਿਆ ਕਿ ਦਿਮਾਗੀ ਰੋਗਾਂ ,ਕੈਂਸਰ ਰੋਗ ,ਸ਼ੂਗਰ ਰੋਗ ਅਤੇ ਮਾਨਸਿਕ ਰੋਗਾਂ ਤੋਂ ਪੀੜਤ ਮਰੀਜ਼ਾਂ ਨੂੰ ਸਰੀਰਕ ਤੌਰ 'ਤੇ ਦਰਦ-ਨਿਵਾਰਨ ਕਰਨ ਲਈ ਹਮੇਸ਼ਾ ਨਸ਼ਾ-ਯੁਕਤ ਦਵਾਈਆਂ ਦਾ ਸਹਾਰਾ ਲੈਣਾ ਪੈਂਦਾ ਹੈ,ਪੀੜਤ ਮਰੀਜ਼ਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਐਸੋਸੀਏਸ਼ਨ ਵੱਲੋਂ ਦਵਾਈਆਂ ਦੀ ਖ਼ਰੀਦੋ-ਫ਼ਰੋਖ਼ਤ ਦਾ ਫ਼ੈਸਲਾ ਲਿਆ ਗਿਆ ਹੈ। ਆਗੂਆਂ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਕਾਂਡ ਤੋਂ ਬਾਅਦ ਪੰਜਾਬ ਵਿੱਚ ਪੁਲਿਸ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਦਵਾਈ- ਵਿਕਰੇਤਾਵਾਂ ਉਪਰ ਛਾਪੇਮਾਰੀ ਕਰਦਿਆਂ ਪੁਲਿਸ ਪਰਚੇ ਦਰਜ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਸੂਬੇ ਦੇ ਸਮੂਹ ਕੈਮਿਸਟਾਂ ਵੱਲੋਂ 25 ਅਕਤੂਬਰ ਤੋਂ ਹਰ ਪ੍ਰਕਾਰ ਦੀਆਂ ਨਸ਼ਾ-ਯੁਕਤ ਦਵਾਈਆਂ ਖਰੀਦਣ ਅਤੇ ਵੇਚਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ, ਜੋ ਹੁਣ ਤੱਕ ਨਿਰੰਤਰ ਲਾਗੂ ਰਿਹਾ।
ਆਗੂਆਂ ਨੇ ਦੱਸਿਆ ਕਿ ਜਿਸ ਦੇ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ ਸਮੂਹ ਕੈਮਿਸਟਸ ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਵੋਟਾਂ ਦਾ ਬਾਈਕਾਟ ਕਰਨਗੇ। ਪੰਜਾਬ ਵਿੱਚ 34000 ਦੇ ਕਰੀਬ ਕੈਮਿਸਟਸ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਦੁਕਾਨਾਂ 'ਤੇ ਰੱਖੇ ਕਾਮਿਆਂ/ ਕੈਮਿਸਟਾਂ ਸਮੇਤ ਲਗਭਗ 6 ਲੱਖ ਵੋਟਰ ਹਨ, ਜੋ ਵੋਟਾਂ ਦਾ ਇਸਤੇਮਾਲ ਨਹੀਂ ਕਰਨਗੇ। ਆਗੂਆਂ ਨੇ ਸੂਬੇ ਦੇ ਸਮੂਹ ਕੈਮਿਸਟਾਂ ਨੂੰ ਹਦਾਇਤ ਕੀਤੀ ਹੈ ਕਿ ਕੋਈ ਵੀ ਕੈਮਿਸਟ ਡਾਕਟਰ ਦੀ ਪਰਚੀ ਤੋਂ ਬਿਨਾਂ ਕਿਸੇ ਵੀ ਮਰੀਜ਼ ਨੂੰ ਕਿਸੇ ਵੀ ਕਿਸਮ ਦੀ ਨਸ਼ਾ- ਯੁਕਤ ਦਵਾਈ ਨਹੀਂ ਵੇਚੇਗਾ । ਆਗੂਆਂ ਨੇ ਕਿਹਾ ਕਿ ਜਿਹੜਾ ਕੈਮਿਸਟ ਬਿਨਾਂ ਡਾਕਟਰ ਦੀ ਪਰਚੀ ਤੋਂ ਕਿਸੇ ਮਰੀਜ਼ ਨੂੰ ਨਸ਼ਾ- ਯੁਕਤ ਦਵਾਈਆਂ ਵੇਚੇਗਾ, ਖੁਦ ਜ਼ਿੰਮੇਵਾਰ ਹੋਵੇਗਾ, ਲੋੜ ਪੈਣ 'ਤੇ ਐਸੋਸੀਏਸ਼ਨ ਉਸ ਦੇ ਨਾਲ ਨਹੀਂ ਖੜ੍ਹੇਗੀ।