ਛੀਨਾਂ ਨੇ ਢੰਡਾਰੀ ਕਲਾਂ ਵਿਖੇ ਸੜਕ ਨਿਰਮਾਣ ਦਾ ਨੀਂਹ ਪੱਥਰ ਰੱਖਿਆ
ਛੀਨਾਂ ਨੇ ਢੰਡਾਰੀ ਕਲਾਂ ਵਿਖੇ ਸੜਕ ਨਿਰਮਾਣ ਦਾ ਨੀਂਹ ਪੱਥਰ ਰੱਖਿਆ
Publish Date: Sat, 03 Jan 2026 06:38 PM (IST)
Updated Date: Sat, 03 Jan 2026 06:41 PM (IST)

-48 ਲੱਖ ਰੁਪਏ ਦੀ ਲਾਗਤ ਨਾਲ 4 ਇੰਚ ਆਰਐਮਸੀ ਲੇਨਾਂ ਬਣਾਈਆਂ ਜਾਣਗੀਆਂ-ਛੀਨਾ ਫ਼ੋਟੋ ਨੰਬਰ-5 ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ ਹਲਕੇ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਢੰਡਾਰੀ ਕਲਾਂ ਦੇ ਮੱਕੜ ਕਲੋਨੀ ਦੀ ਮੇਨ ਗਲੀ, ਗੁਰਦਵਾਰਾ ਸਾਹਿਬ ਵਾਲ਼ੀ ਗਲੀ ਵਿੱਚ 4 ਇੰਚ ਆਰਐਮਸੀ ਦੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾਂ ਵੱਲੋਂ ਸਥਾਨਕ ਵਸਨੀਕਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀਆਂ ਸੜਕਾਂ ਦਾ ਧਿਆਨ ਨਹੀਂ ਰੱਖਿਆ ਗਿਆ ਅਤੇ ਇਹ ਸੜਕ ਪਿਛਲੇ 15 ਸਾਲਾਂ ਤੋਂ ਨਹੀਂ ਬਣਾਈ ਗਈ ਸੀ ਤੇ ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ 15 ਸਾਲਾਂ ਤੋਂ ਸੜਕ ਤੇ ਸਿਰਫ਼ ਪੈਚ ਦਾ ਕੰਮ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਗੁਰੂ ਘਰ ਜਾਂਣਾ ਤੇ ਬੱਚਿਆਂ ਦਾ ਸਕੂਲ ਜਾਣ ਵੇਲੇ ਇੱਥੋਂ ਲੰਘਣਾ ਮੁਸ਼ਕਲ ਹੋ ਗਿਆ ਸੀ ਅਤੇ ਕਈ ਵਾਰ ਹਾਦਸਿਆਂ ਦੇ ਸ਼ਿਕਾਰ ਵੀ ਹੋਏ ਹਨ। ਵਿਧਾਇਕ ਛੀਨਾ ਨੇ ਦੱਸਿਆ ਕਿ ਇੱਕ ਉਦਯੋਗਿਕ ਖੇਤਰ ਹੋਣ ਕਰਕੇ, ਇੱਥੇ ਛੋਟੇ ਅਤੇ ਭਾਰੀ ਵਾਹਨਾਂ ਦੀ ਬਹੁਤ ਜ਼ਿਆਦਾ ਆਵਾਜਾਈ ਹੁੰਦੀ ਹੈ, ਜਿਸ ਨਾਲ ਸੜਕਾਂ ਦੀ ਹਾਲਾਤ ਬਹੁਤ ਮਾੜੀ ਤੇ ਤਰਸਯੋਗ ਸੀ। ਹੁਣ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਆਉਣ-ਜਾਣ ਨੂੰ ਸੌਖਾ ਹੋਵੇਗਾ ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ। ਇਸ ਮੌਕੇ ਤੇ ਸਮੂਹ ਗੁਰਦੁਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਸੁਖਦੇਵ ਸਿੰਘ ,ਬਲਬੀਰ ਸਿੰਘ ਭੋਲਾ, ਰਾਜੂ ਕੈਲੇ ਗੈਸ ਏਜੇਂਸੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।