ਚਿੱਬ ਦੀ ਗ੍ਰਿਫ਼ਤਾਰੀ ਲੋਕਤੰਤਰ ‘ਤੇ ਹਮਲਾ : ਐਡਵੋਕੇਟ ਧਾਲੀਵਾਲ
ਚਿੱਬ ਦੀ ਗ੍ਰਿਫ਼ਤਾਰੀ ਲੋਕਤੰਤਰ ‘ਤੇ ਹਮਲਾ-ਐਡਵੋਕੇਟ ਧਾਲੀਵਾਲ
Publish Date: Thu, 26 Feb 2026 06:06 PM (IST)
Updated Date: Thu, 26 Feb 2026 06:07 PM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਭਾਰਤੀ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿੱਬ ਦੀ ਗ੍ਰਿਫ਼ਤਾਰੀ ਦੀ ਕੜੀ ਨਿੰਦਾ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਕੋਆਰਡੀਨੇਟਰ ਅਤੇ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਕਾਰਵਾਈ ਲੋਕਤੰਤਰਿਕ ਅਧਿਕਾਰਾਂ ਨੂੰ ਕੁਚਲਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਨੀਤੀ ਅਪਣਾ ਰਹੀ ਹੈ, ਜੋ ਲੋਕਤੰਤਰ ਲਈ ਘਾਤਕ ਹੈ। ਦਿੱਲੀ ਪੁਲਿਸ ਵੱਲੋਂ ਯੂਥ ਕਾਂਗਰਸ ਦੇ ਸਾਥੀਆਂ ਦੀ ਗ੍ਰਿਫ਼ਤਾਰੀਆਂ ਦੇ ਸੰਧਰਵ ਵਿੱਚ ਬੋਲਦਿਆਂ ਐਡਵੋਕੇਟ ਧਾਲੀਵਾਲ ਨੇ ਕਿਹਾ ਕਿ ਏਆਈ ਇਮਪੈਕਟ ਸਮਿੱਟ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਯੂਥ ਕਾਂਗਰਸ ਦੇ ਸਾਥੀਆਂ ਨੇ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਿਹੜੇ ਕਿ ਮਹਿੰਗਾਈ, ਬੇਰੋਜ਼ਗਾਰੀ ਜਿਹੀਆਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧ ਦੀ ਆਵਾਜ਼ ਦਬਾਉਣ ਲਈ ਏਜੰਸੀਆਂ ਦਾ ਦੁਰਉਪਯੋਗ ਕਰ ਰਹੀ ਹੈ।ਉਨ੍ਹਾਂ ਮੰਗ ਕੀਤੀ ਕਿ ਉਦੈ ਭਾਨੂ ਚਿੱਬ ਅਤੇ ਹੋਰ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਲੋਕਤੰਤਰਿਕ ਮੁੱਲਾਂ ਦਾ ਸਤਿਕਾਰ ਕੀਤਾ ਜਾਵੇ।