ਆਮ ਆਦਮੀ ਪਾਰਟੀ ਦੀ ਪੰਜਾਬ ਵਿਚਲੀ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰਕੇ ਸੂਬੇ ਨੂੰ ਭਿ੍ਸ਼ਟਾਚਾਰ ਮੁਕਤ ਬਣਾ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਅੰਦਰ ਕਿਸੇ ਵੀ ਤਰ੍ਹਾਂ ਦਾ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਕਰਨਗੇ। ਉਕਤ ਪ੍ਰਗਟਾਵਾ ਆਮ ਆਦਮੀ ਪਾਰਟੀ ਐੱਸਸੀ ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਤੇ 'ਆਪ' ਦੇ ਸੂਬਾ ਆਗੂ ਜੱਸੀ ਸੋਹੀਆਂ ਵਾਲਾ ਨੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਪਿੰਡ ਰੌਣੀ ਵਿਖੇ ਕੀਤਾ। ਉਨ੍ਹਾਂ ਕਿਹਾ 'ਆਪ' ਸਰਕਾਰ ਵਲੋਂ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਖਾਤਰ ਵੱਡੇ ਫੈਸਲੇ ਲਏ ਜਾ ਰਹੇ ਹਨ ਤੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਜੱਸੀ ਸੋਹੀਆਂ ਵਾਲੇ ਨੇ ਕਿਹਾ ਸੂਬਾ ਸਰਕਾਰ ਨੌਜਵਾਨਾਂ ਨੂੰ ਵੱਡੀ ਪੱਧਰ 'ਤੇ ਰੁਜ਼ਗਾਰ ਦੇ ਕੇ ਬੇਰੁਜ਼ਗਾਰੀ ਨੂੰ ਠੱਲ੍ਹ ਪਾਵੇਗੀ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਜੋ ਸੂਬੇ ਦੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਆਪਣੇ ਦੋ ਮਹੀਨੇ ਦੇ ਛੋਟੇ ਜਿਹੇ ਸਮੇਂ ਦੌਰਾਨ ਹੀ ਕਈ ਅਹਿਮ ਫੈਸਲੇ ਲੈਕੇ ਸੂਬੇ ਦੇ ਲੋਕਾਂ ਦਾ ਮਨ ਮੋਹ ਲਿਆ ਹੈ ਅਤੇ ਅੱਜ ਹਰ ਵਰਗ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦੀ ਸ਼ਲਾਘਾ ਕਰ ਰਹੇ ਹਨ। ਇਸ ਮੌਕੇ ਅਮਰੀਕ ਸਿੰਘ ਰੌਣੀ, ਦਲਬਾਰਾ ਸਿੰਘ, ਹਰਪ੍ਰਰੀਤ ਸਿੰਘ, ਕੁਲਵਿੰਦਰ ਸਿੰਘ ਪਹੇੜੀ, ਰਣਜੀਤ ਸਿੰਘ ਆਦਿ ਮੌਜੂਦ ਸਨ।

ਹਰਪ੍ਰਰੀਤ ਸਿੰਘ ਮਾਂਹਪੁਰ, ਜੌੜੇਪੁਲ ਜਰਗ : ਆਮ ਆਦਮੀ ਪਾਰਟੀ ਦੀ ਪੰਜਾਬ ਵਿਚਲੀ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰਕੇ ਸੂਬੇ ਨੂੰ ਭਿ੍ਸ਼ਟਾਚਾਰ ਮੁਕਤ ਬਣਾ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਅੰਦਰ ਕਿਸੇ ਵੀ ਤਰ੍ਹਾਂ ਦਾ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਕਰਨਗੇ। ਉਕਤ ਪ੍ਰਗਟਾਵਾ ਆਮ ਆਦਮੀ ਪਾਰਟੀ ਐੱਸਸੀ ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਤੇ 'ਆਪ' ਦੇ ਸੂਬਾ ਆਗੂ ਜੱਸੀ ਸੋਹੀਆਂ ਵਾਲਾ ਨੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਪਿੰਡ ਰੌਣੀ ਵਿਖੇ ਕੀਤਾ। ਉਨ੍ਹਾਂ ਕਿਹਾ 'ਆਪ' ਸਰਕਾਰ ਵਲੋਂ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਖਾਤਰ ਵੱਡੇ ਫੈਸਲੇ ਲਏ ਜਾ ਰਹੇ ਹਨ ਤੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਜੱਸੀ ਸੋਹੀਆਂ ਵਾਲੇ ਨੇ ਕਿਹਾ ਸੂਬਾ ਸਰਕਾਰ ਨੌਜਵਾਨਾਂ ਨੂੰ ਵੱਡੀ ਪੱਧਰ 'ਤੇ ਰੁਜ਼ਗਾਰ ਦੇ ਕੇ ਬੇਰੁਜ਼ਗਾਰੀ ਨੂੰ ਠੱਲ੍ਹ ਪਾਵੇਗੀ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਜੋ ਸੂਬੇ ਦੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਆਪਣੇ ਦੋ ਮਹੀਨੇ ਦੇ ਛੋਟੇ ਜਿਹੇ ਸਮੇਂ ਦੌਰਾਨ ਹੀ ਕਈ ਅਹਿਮ ਫੈਸਲੇ ਲੈਕੇ ਸੂਬੇ ਦੇ ਲੋਕਾਂ ਦਾ ਮਨ ਮੋਹ ਲਿਆ ਹੈ ਅਤੇ ਅੱਜ ਹਰ ਵਰਗ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦੀ ਸ਼ਲਾਘਾ ਕਰ ਰਹੇ ਹਨ। ਇਸ ਮੌਕੇ ਅਮਰੀਕ ਸਿੰਘ ਰੌਣੀ, ਦਲਬਾਰਾ ਸਿੰਘ, ਹਰਪ੍ਰਰੀਤ ਸਿੰਘ, ਕੁਲਵਿੰਦਰ ਸਿੰਘ ਪਹੇੜੀ, ਰਣਜੀਤ ਸਿੰਘ ਆਦਿ ਮੌਜੂਦ ਸਨ।