ਬੱਚਿਆਂ ਨੇ ਗਣਤੰਤਰ ਦਿਵਸ ’ਤੇ ਦਿੱਤੀਆਂ ਪੇਸ਼ਕਾਰੀਆਂ
ਬੱਚਿਆਂ ਨੇ ਗਣਤੰਤਰ ਦਿਵਸ ਤੇ ਦਿੱਤੀਆਂ ਵੱਖ-ਵੱਖ ਪੇਸ਼ਕਾਰੀਆਂ
Publish Date: Wed, 28 Jan 2026 07:55 PM (IST)
Updated Date: Thu, 29 Jan 2026 04:13 AM (IST)
ਫੋਟੋ ਨੰਬਰ- 52 ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਖਾਲਸਾ ਮਾਡਲ ਹਾਈ ਸਕੂਲ ਮੇਹਰਬਾਨ ਰਾਹੋਂ ਰੋਡ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀ ਗਣਤੰਤਰ ਦਿਵਸ ਦੇ ਪ੍ਰੋਗਰਾਮ ’ਚ ਸ਼ਾਮਿਲ ਹੋਣ ਲਈ ਵੱਖ-ਵੱਖ ਪਹਿਰਾਵਿਆਂ ਚ ਸਜ ਕੇ ਸਕੂਲ ਪਹੁੰਚੇ। ਸਵੇਰ ਦੀ ਸਭਾ ਤੋਂ ਬਾਅਦ ਝੰਡਾ ਲਹਿਰਾਉਣ ਦੀ ਰਸਮ ਦੇ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਤੇ ਡਾਂਸ ਪੇਸ਼ ਕੀਤਾ। ਕੁੱਝ ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਸ਼ਹੀਦਾਂ ਦੇ ਬਲਿਦਾਨ ਦੇ ਕਿਰਦਾਰਾਂ ਨੂੰ ਉਜਾਗਰ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਗੁਰਸੇਵਕ ਸਿੰਘ ਵਾਲੀਆ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ, ਡਾ. ਰਾਮ ਕੁਮਾਰ ਸੈਣੀ, ਇਕਬਾਲ ਸਿੰਘ, ਹਰਭਜਨ ਸਿੰਘ, ਜਸਵੰਤ ਸਿੰਘ ਚਹਿਲ, ਨਿਰੰਜਨ ਸਿੰਘ ਤੇ ਪ੍ਰਿੰਸੀਪਲ ਲਖਬੀਰ ਕੌਰ ਨੇ ਬੱਚਿਆਂ ਨੂੰ ਵਧੀਆ ਪੇਸ਼ਕਾਰੀਆਂ ਕਰਨ ਬਦਲੇ ਸਨਮਾਨਿਤ ਕੀਤਾ।