- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਰਮਿਕ ਸਿੱਖਿਆ ਹਾਸਲ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਸਤੀਸ਼ ਗੁਪਤਾ, ਪੰਜਾਬੀ ਜਾਗਰਣ
ਚੌਂਕੀਮਾਨ : ਪਿੰਡ ਚੌਂਕੀਮਾਨ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ ਮਨਾਇਆ ਗਿਆ। ਇਸ ਮੌਕੇ ਪ੍ਰਕਾਸ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਹੈੱਡ ਗ੍ਰੰਥੀ ਬਾਬਾ ਗੁਰਜੰਟ ਸਿੰਘ ਨੇ ਕਥਾਂ ਰਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਦਕ ਕਮੇਟੀ ਨੇ ਬੱਚਿਆ ਨੂੰ ਧਾਰਮਿਕ ਸਿੱਖਿਆ ਦੇਣ ਵਾਲੀ ਅਧਿਆਪਕਾਂ ਬੀਬੀ ਕੁਲਵਿੰਦਰ ਕੌਰ ਖਾਲਸਾ ਦਾ ਵਿਸੇਸ ਸਨਮਾਨ ਕੀਤਾ ਗਿਆ ਤੇ ਨਾਲ ਹੀ ਹੈੱਡ ਗ੍ਰੰਥੀ ਬਾਬਾ ਗੁਰਜੰਟ ਸਿੰਘ ਤੇ ਧਾਰਮਿਕ ਪ੍ਰੀਖਿਆ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ ਚੌਂਕੀਮਾਨ ਨੇ ਸਮੁੱਚੀ ਪ੍ਰਬੰਧਕੀ ਕਮੇਟੀ ਵੱਲੋਂ ਸਿੱਖ ਸੰਗਤ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਪ੍ਰਬੰਧਕੀ ਕਮੇਟੀ ਵੱਲੋਂ ਸੰਗਤਾਂ ਲਈ ਗੁਰੂ ਕਾ ਲੰਗਰ ਲਗਾਇਆ ਗਿਆ। ਇਸ ਮੌਕੇ ਮਾ.ਆਤਮਾ ਸਿੰਘ ਬੋਪਾਰਾਏ, ਹਰਦੇਵ ਸਿੰਘ ਮਾਨ, ਜਗਮੋਹਨ ਸਿੰਘ ਜੱਗੀ ਮਾਨ, ਹਰਬੰਸ ਸਿੰਘ ਮਾਨ, ਤਰਲੋਚਨ ਸਿੰਘ ਮਾਨ, ਜਗਵਿੰਦਰ ਸਿੰਘ ਮਾਨ, ਨੰਬਰਦਾਰ ਮਨਦੀਪ ਸਿੰਘ ਮਾਨ, ਚਰਨਜੀਤ ਸਿੰਘ ਚੰਨਾ ਮਾਨ, ਜਗਦੀਪ ਸਿੰਘ ਡੁਬਈ ਵਾਲਾ, ਜਸਵਿੰਦਰ ਸਿੰਘ ਜੱਸਾ ਮਾਨ, ਹਰਮਨਦੀਪ ਸਿੰਘ ਮਾਨ, ਰਮਨਦੀਪ ਸਿੰਘ, ਮਾਨ, ਜਗਮੋਹਨ ਸਿੰਘ ਜੱਗਾ ਮਾਨ, ਥਾਣੇਦਾਰ ਜਗਤਾਰ ਸਿੰਘ ਮਾਨ, ਜਸਵੰਤ ਸਿੰਘ ਮਾਨ, ਹਰਦੀਪ ਸਿਮਘ ਮਾਨ ਆਦਿ ਹਾਜ਼ਰ ਸਨ।