ਬਸੰਤ ਸਿੰਘ, ਲੁਧਿਆਣਾ : ਸਿਹਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਸਿਵਲ ਸਰਜਨ ਡਾਕਟਰ ਰਾਜੇਸ਼ ਕੁਮਾਰ ਬੱਗਾ ਕੁਆਰੰਟਾਈਨ ਹੋ ਗਏ ਹਨ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਏਡੀਸੀ ਅਮਰਜੀਤ ਬੈਂਸ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਿਵਲ ਸਰਜਨ ਡਾ.

ਰਾਜੇਸ਼ ਕੁਮਾਰ ਬੱਗਾ ਵੀ ਬੀਤੇ ਦਿਨਾਂ ਦੌਰਾਨ ਏਡੀਸੀ ਅਮਰਜੀਤ ਬੈਂਸ ਦੇ ਸੰਪਰਕ ਵਿੱਚ ਰਹੇ ਸਨ। ਇਸੇ ਕਾਰਨ ਡਾਕਟਰ ਰਾਜੇਸ਼ ਬੱਗਾ ਨੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਹੈ। ਅੱਜ ਉਨ੍ਹਾਂ ਸਿਵਲ ਹਸਪਤਾਲ ਵਿੱਚ ਕੋਰੋਨਾ ਦੀ ਜਾਂਚ ਕਰਵਾਈ ਅਤੇ ਉਨ੍ਹਾਂ ਦੀ ਮੁੱਢਲੀ ਰਿਪੋਰਟ ਨੈਗੇਟਿਵ ਆਈ ਹੈ।

Posted By: Ramanjit Kaur