ਮਰੀਜ਼ਾਂ ਦੀਆਂ ਸਮੱਸਿਆਵਾਂ ਜਾਨਣ ਲਈ ਸਿਵਲ ਸਰਜਨ ਨੇ ਕੀਤਾ ਸਿਵਲ ਹਸਪਤਾਲ ਦਾ ਦੌਰਾ
ਮਰੀਜ਼ਾਂ ਦੀਆਂ ਸਮੱਸਿਆਵਾਂ ਜਾਨਣ ਲਈ ਸਿਵਲ ਸਰਜਨ ਨੇ ਕੀਤਾ ਸਿਵਲ ਹਸਪਤਾਲ ਦਾ ਦੌਰਾ
Publish Date: Tue, 03 Mar 2026 08:37 PM (IST)
Updated Date: Wed, 04 Mar 2026 04:15 AM (IST)
* ਮਰੀਜ਼ਾਂ ਤੋਂ ਲਿਆ ਹਸਪਤਾਲ ’ਚ ਮਿਲਦੀਆਂ ਸਿਹਤ ਸੇਵਾਵਾਂ ਦਾ ਫੀਡਬੈਕ
ਬਸੰਤ ਸਿੰਘ ਰੋੜੀਆਂ, ਪੰਜਾਬੀ ਜਾਗਰਣ
ਲੁਧਿਆਣਾ : ਮਹਾਨਗਰ ਦੇ ਸਿਵਲ ਹਸਪਤਾਲ ’ਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਮਿਲਦੀਆਂ ਸਹੂਲਤਾਂ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਨਣ ਲਈ ਸਿਵਲ ਸਰਜਨ ਡਾ. ਰਮਨਦੀਪ ਕੌਰ ਵੱਲੋਂ ਅੱਜ ਜ਼ਿਲ੍ਹਾ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅਮਨਪ੍ਰੀਤ ਕੌਰ ਬੈਂਸ ਮੌਜੂਦ ਸਨ। ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਸਿਵਲ ਹਸਪਤਾਲ ਦਾ ਨਿਰੀਖਣ ਅੱਜ ਰੂਟੀਨ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਖਿਲ ਸਰੀਨ ਤੇ ਡਾ. ਰੋਹਿਤ ਰਾਮਪਾਲ ਵੱਲੋਂ ਕੀਤੀ ਗਈ ਅਣਥੱਕ ਮਿਹਨਤ ਰੰਗ ਲਿਆਈ ਹੈ। ਅੱਜ ਸਰਕਾਰੀ ਹਸਪਤਾਲ ਪ੍ਰਾਈਵੇਟ ਹਸਪਤਾਲਾਂ ਦਾ ਭੁਲੇਖਾ ਪਾਉਂਦਾ ਨਜ਼ਰ ਆ ਰਿਹਾ ਹੈ। ਸਿਵਲ ਸਰਜਨ ਡਾ. ਰਮਨਦੀਪ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨਦੀਪ ਕੌਰ ਨੇ ਕਿਹਾ ਕਿ ਡਾ. ਅਖਿਲ ਸਰੀਨ ਅਤੇ ਡਾ. ਰਾਮਪਾਲ ਵਰਗੇ ਅਧਿਕਾਰੀ ਬਹੁਤ ਹੀ ਘੱਟ ਮਿਲਦੇ ਹਨ ਜਿਹੜੇ ਨਿੱਜੀ ਸਿਰਦਰਦੀ ਲੈਂਦੇ ਹੋਏ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਆਏ ਮਰੀਜ਼ਾਂ ਦੇ ਹਿੱਤਾਂ ਲਈ ਦ੍ਰਿੜਤਾ ਨਾਲ ਮਿਹਨਤ ਤੇ ਉਪਰਾਲੇ ਕਰਦੇ ਹਨ। ਇਸ ਮੌਕੇ ਡਾ. ਅਖਿਲ ਸਰੀਨ ਅਤੇ ਡਾ. ਰੋਹਿਤ ਰਾਮਪਾਲ ਨੇ ਕਿਹਾ ਕਿ ਜ਼ਿਲ੍ਹਾ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਵਧੀਆਂ ਸੁਵਿਧਾਂ ਅਤੇ ਮਹੌਲ ਦੇਣਾ ਸਾਡਾ ਮੁੱਢਲਾ ਫਰਜ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਨੌਕਰੀ ਕਰਦੇ ਹਰ ਅਧਿਕਾਰੀਾਂ ਤੇ ਮੁਲਾਜ਼ਮਾਂ ਨੂੰ ਉੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਵਧੀਆਂ ਸਹੂਲਤਾਂ ਦੇਣਾ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਮਨੁੱਖਤਾ ਦੀ ਰੋਜ਼ਾਨਾ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਡਾ. ਅਖਿਲ ਸਰੀਨ ਨੇ ਜ਼ਿਲ੍ਹਾ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਉਮੀਦ ਲੈ ਕੇ ਆਉਣ ਵਾਲੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਹਸਪਤਾਲ ਵਿੱਚ ਸਚਾਰੂ ਢੰਗ ਦੀਆਂ ਸੇਵਾਵਾਂ ਸਰਕਾਰ ਵੱਲੋਂ ਮੁਫਤ ਵਿੱਚ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਲੋੜਵੰਦ ਮਰੀਜ਼ਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣਾ ਚਾਹੀਦਾ ਹੈ। ਸਰਕਾਰੀ ਹਸਪਤਾਲ ਦੇ ਦੌਰੇ ਦੌਰਾਨ ਸਿਵਲ ਸਰਜਨ ਡਾ. ਰਮਨਦੀਪ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅਮਨਪ੍ਰੀਤ ਕੌਰ ਬੈਂਸ ਵੱਲੋਂ ਇਲਾਜ ਕਰਵਾਉਣ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਤੋਂ ਹਸਪਤਾਲ ਦੇ ਅਧਿਕਾਰੀਆਂ ਤੇ ਡਾਕਟਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਫੀਡਬੈਕ ਲਿਆ।