ਸਟਾਫ ਰਿਪੋਰਟਰ, ਲੁਧਿਆਣਾ

ਗੁਰਬੀਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਆਸ਼ੀਸ਼ ਅਬਰੌਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਆਬਜ਼ਰਵੇਸ਼ਨ ਹੋਮ ਸ਼ਿਮਲਾਪੁਰੀ ਲੁਧਿਆਣਾ ਦਾ ਅਚਾਨਕ ਦੌਰਾ ਕੀਤਾ ਗਿਆ। ਆਸ਼ੀਸ਼ ਅਬਰੌਲ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਆਬਜ਼ਰਵੇਸ਼ਨ ਹੋਮ, ਲੁਧਿਆਣਾ ਵਿਖੇ ਬੰਦ ਬਾਲ ਅਪਰਾਧੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦੀ ਜਾਣਕਾਰੀ ਪ੍ਰਰਾਪਤ ਕੀਤੀ ਅਤੇ ਇਸ ਸਬੰਧ 'ਚ ਉਨ੍ਹਾਂ ਵੱਲੋਂ ਅਬਜ਼ਰਵੇਸ਼ਨ ਹੋਮ ਦੇ ਅਧਿਕਾਰੀਆਂ ਨੂੰ ਬੱਚਿਆਂ ਨੂੰ ਪੇਸ਼ ਆਉਂਣ ਵਾਲੀਆ ਮੁਸ਼ਕਲਾਂ ਨੂੰ ਹੱਲ ਕਰਨ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਦੌਰੇ ਦੌਰਾਨ ਜੱਜ ਵੱਲੋਂ ਅਬਜ਼ਰਵੇਸ਼ਨ ਹੋਮ, ਲੁਧਿਆਣਾ ਵਿਖੇ ਵੱਖ-ਵੱਖ ਬੈਰਕਾਂ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਮੁਹੱਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ। ਇਸ ਤੋਂ ਇਲਾਵਾ ਆਸ਼ੀਸ਼ ਅਬਰੌਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਬੱਚਿਆਂ ਨੂੰ ਵਿਸਥਾਰ ਨਾਲ ਦੱਸਿਆ ਕਿ ਕਿਵੇ ਕੋਈ ਮੁਫਤ ਕਾਨੂੰਨੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ। ਇਸ ਤੋਂ ਇਲਾਵਾ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅਬਜ਼ਰਵੇਸ਼ਨ ਵਿਖੇ ਖੋਲ੍ਹੇ ਗਏ ਲੀਗਲ ਏਡ ਕਲੀਨਕ ਦਾ ਵੀ ਵਿਸ਼ੇਸ਼ ਤੌਰ 'ਤੇ ਨਿਰੀਖਣ ਕੀਤਾ ਗਿਆ, ਜਿੱਥੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਨਿਯੁਕਤ ਕੀਤੇ ਗਏ। ਪੈਰਾ ਲੀਗਲ ਵੰਲਟੀਅਰਜ਼ ਨਾਲ ਗੱਲ ਕੀਤੀ ਤੇ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।