- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਜਪਾ ਦਫ਼ਤਰ ਦਾਣਾ ਮੰਡੀ ਨੇੜੇ ਗਿੱਲ ਰੋਡ ਲੁਧਿਆਣਾ ਵਿਖੇ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਪਰ ਪ੍ਰਦਰਸ਼ਨ ਵਿੱਚ ਵਿਧਾਇਕਾਂ, ਕੌਂਸਲਰਾਂ, ਚੇਅਰਮੈਨਾਂ, ਡਾਇਰੈਕਟਰਾਂ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਵੱਲੋਂ ਸ਼ਮੂਲੀਅਤ ਕਰਨ ਕਰਕੇ ਸਥਿਤੀ ਤਣਾਅਪੂਰਨ ਬਣ ਗਈ।

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ । 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿੱਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸ਼ਾਮਲ ਹੋਣ ਅਤੇ ਸ਼ਰਧਾਂਜਲੀ ਦੇਣ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਲੁਧਿਆਣਾ ਵੱਲੋਂ ਭਾਜਪਾ ਦੇ ਦਫ਼ਤਰ ਵੱਲ ਕੂਚ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆਂ ਗਿਆ ਸੀ।
ਘਿਰਾਓ ਕਰਨ ਲਈ ਜਾਣ ਸਮੇਂ ਆਪ ਆਗੂਆਂ ਤੇ ਵਰਕਰਾਂ ਦੀ ਪੁਲਿਸ ਨਾਲ ਝੜਪ ਹੋ ਗਈ। ਪੁਲਿਸ ਨੇ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਆਪ ਵਰਕਰ ਧੱਕਾ ਮੁੱਕੀ ਕਰਦੇ ਹੋਏ ਭਾਜਪਾ ਦਫਤਰ ਵੱਲ ਵੱਧ ਗਏ। ਜਿਸ ਨਾਲ ਮੌਕੇ ਦੀ ਸਥਿਤੀ ਕਾਫੀ ਤਣਾਅ ਪੂਰਨ ਬਣ ਗਈ।
ਭਾਜਪਾ ਦਫ਼ਤਰ ਦਾਣਾ ਮੰਡੀ ਨੇੜੇ ਗਿੱਲ ਰੋਡ ਲੁਧਿਆਣਾ ਵਿਖੇ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਪਰ ਪ੍ਰਦਰਸ਼ਨ ਵਿੱਚ ਵਿਧਾਇਕਾਂ, ਕੌਂਸਲਰਾਂ, ਚੇਅਰਮੈਨਾਂ, ਡਾਇਰੈਕਟਰਾਂ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਵੱਲੋਂ ਸ਼ਮੂਲੀਅਤ ਕਰਨ ਕਰਕੇ ਸਥਿਤੀ ਤਣਾਅਪੂਰਨ ਬਣ ਗਈ।
ਆਮ ਆਦਮੀ ਪਾਰਟੀ ਵੱਲੋਂ ਇਸ ਰੋਸ ਪ੍ਰਦਰਸ਼ਨ ਦਾ ਕਾਰਨ ਭਾਜਪਾ ਦੇ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ, ਯੋਗਿੰਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਵੱਲੋਂ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਨੂੰ ਦੱਸਿਆ ਗਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।‘ਆਪ’ ਆਗੂਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਭਾਜਪਾ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਦੀ ਮੰਗ ਉਠਾਈ ਜਾਵੇਗੀ।