12ਵੀਂ ਜਮਾਤ ਦੇ ਵਿਦਿਆਰਥੀ ਨੇ ਲਗਾਇਆ ਫਾਹਾ, ਸ਼ੱਕੀ ਹਾਲਾਤਾਂ ਵਿੱਚ ਮੌਤ
12ਵੀਂ ਜਮਾਤ ਦੇ ਵਿਦਿਆਰਥੀ ਨੇ ਲਗਾਇਆ ਫਾਹਾ, ਸ਼ੱਕੀ ਹਾਲਾਤਾਂ ਵਿੱਚ ਮੌਤ
Publish Date: Tue, 24 Feb 2026 09:13 PM (IST)
Updated Date: Tue, 24 Feb 2026 09:16 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਦੇ ਥਾਣਾ ਸਾਹਨੇਵਾਲ ਅਧੀਨ ਸਮਰਾਟ ਕਾਲੋਨੀ ’ਚ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਸ਼ੱਕੀ ਹਾਲਾਤ ਵਿੱਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਜਾਂਚ ਅਧਿਕਾਰੀ ਇਕਬਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ 20 ਸਾਲਾ ਆਰਯਨ ਕੁਮਾਰ ਵਜੋਂ ਹੋਈ ਹੈ। ਉਹ ਆਪਣੀ ਮਾਂ ਅਤੇ ਭੈਣ ਨਾਲ ਗਿਆਸਪੁਰਾ ਦੀ ਸਮਰਾਟ ਕਾਲੋਨੀ ’ਚ ਕਿਰਾਏ ਦੇ ਮਕਾਨ ’ਚ ਰਹਿੰਦਾ ਸੀ। ਘਟਨਾ ਸਮੇਂ ਉਸ ਦੀ ਮਾਤਾ ਕੰਮ ’ਤੇ ਗਈ ਹੋਈ ਸੀ ਅਤੇ ਭੈਣ ਪੇਪਰ ਦੇਣ ਗਈ ਹੋਈ ਸੀ। ਪੁਲਿਸ ਅਨੁਸਾਰ ਮ੍ਰਿਤਕ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਸੀ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।