- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਮਿਸ਼ਨ ਕਲੀਨ ਪੰਜਾਬ' ਤਹਿਤ ਦੌਲਤ ਕਲੋਨੀ ’ਚ ਸ਼ੁਰੂ ਕੀਤੀ ਸਫ਼ਾਈ ਮੁਹਿੰਮ

-'ਮਿਸ਼ਨ ਕਲੀਨ ਪੰਜਾਬ' ਤਹਿਤ ਦੌਲਤ ਕਾਲੋਨੀ ’ਚ ਸਫ਼ਾਈ ਮੁਹਿੰਮ ਸ਼ੁਰੂ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ ਲੁਧਿਆਣਾ
‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਸੈਂਟਰਲ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਮੰਗਲਵਾਰ ਨੂੰ ਵਾਰਡ 10 ਦੀ ਦੌਲਤ ਕਲੋਨੀ ਵਿੱਚ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਇਲਾਕਾ ਵਾਸੀਆਂ ਨੂੰ ਠੋਸ ਕੂੜਾ ਪ੍ਰਬੰਧਨ ਅਤੇ ਸਫ਼ਾਈ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਵਿਧਾਇਕ ਪਰਾਸ਼ਰ ਨੇ ਕਰੀਬ 6.50 ਲੱਖ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ 12.5 ਐੱਚਪੀ ਟਿਊਬਵੈੱਲ ਦਾ ਵੀ ਉਦਘਾਟਨ ਕੀਤਾ। ਟਿਊਬਵੈੱਲ ਚਾਲੂ ਹੋਣ ਨਾਲ ਇਲਾਕਾ ਵਾਸੀਆਂ ਨੂੰ ਪਾਣੀ ਦੀ ਸਪਲਾਈ ਸਬੰਧੀ ਰਾਹਤ ਮਿਲਣ ਦੀ ਉਮੀਦ ਹੈ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰ ਵਿੱਚ ਸਫ਼ਾਈ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਦੀ ਨਿਯਮਤ ਜਾਂਚ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਚਲਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣ।
ਵਿਧਾਇਕ ਪੱਪੀ ਪਰਾਸ਼ਰ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਘਰੇਲੂ ਕੂੜੇ ਨੂੰ ਘਟਾਉਣ, ਮੁੜ ਵਰਤੋਂ ਅਤੇ ਰੀਸਾਈਕਲ ਕਰਨ ਦੇ ਤਰੀਕੇ ਅਪਣਾਏ ਜਾਣ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਜ਼ਮੀਨੀ ਪੱਧਰ ’ਤੇ ਸਫ਼ਾਈ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਤੋਂ ਫੀਡਬੈਕ ਲੈ ਕੇ ਲੋੜ ਅਨੁਸਾਰ ਹੋਰ ਸੁਧਾਰ ਕੀਤੇ ਜਾ ਰਹੇ ਹਨ।ਇਸ ਮੌਕੇ ਕੌਂਸਲਰ ਪ੍ਰਦੀਪ ਸ਼ਰਮਾ ਗੈਬੀ ਸਮੇਤ ਨਗਰ ਨਿਗਮ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਮੌਜੂਦ ਸਨ।