- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੇ ਇੱਕ ਕਾਰੋਬਾਰੀ ਨਾਲ 1 ਕਰੋੜ 5 ਲੱਖ ਰੁਪਏ ਦੀ ਕਥਿਤ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਸ਼ਹਿਰ ਦੇ ਇੱਕ ਕਾਰੋਬਾਰੀ ਨਾਲ 1 ਕਰੋੜ 5 ਲੱਖ ਰੁਪਏ ਦੀ ਕਥਿਤ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਤਾਜਪੁਰ ਰੋਡ ਸਥਿਤ ਐੱਮਜੀਕੇ ਫੈਬਰਿਕ ਪ੍ਰਾਈਵੇਟ ਲਿਮਟਿਡ ਦੇ ਮਾਲਕ ਦਿਨੇਸ਼ ਅਗਰਵਾਲ ਨੇ ਦੱਸਿਆ ਕਿ ਅਰਵਿੰਦ ਨਿਟਵੀਅਰ ਨਾਮਕ ਫਰਮ ਦੇ ਮਾਲਕ ਪ੍ਰਭਸਿਮਰਨ ਸਿੰਘ ਨੇ ਉਨ੍ਹਾਂ ਦੀ ਕੰਪਨੀ ਤੋਂ ਵੱਖ-ਵੱਖ ਸਮੇਂ ਦੌਰਾਨ ਕਰੀਬ 1 ਕਰੋੜ 5 ਲੱਖ ਰੁਪਏ ਦਾ ਮਾਲ ਪ੍ਰਾਪਤ ਕੀਤਾ ਸੀ।