ਕਰਮਜੀਤ ਸਿੰਘ ਆਜ਼ਾਦ, ਸ਼੍ਰੀ ਮਾਛੀਵਾੜਾ ਸਾਹਿਬ

ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਵੱਲੋਂ ਨੇੜਲੇ ਪਿੰਡ ਪੂਨੀਆਂ ਦੇ ਮੋੜਾਂ 'ਤੇ 15 ਤੋਂ ਵੱਧ ਸ਼ੀਸ਼ੇ ਲਗਾਏ ਗਏ ਤਾਂ ਜੋ ਕਿਸੇ ਕਿਸਮ ਦੇ ਹਾਦਸੇ ਤੋਂ ਬਚਾਅ ਹੋ ਸਕੇ। ਕਲੱਬ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਾਡਾ ਕਲੱਬ ਜਿੱਥੇ ਪਿੰਡ 'ਚ ਖੇਡ ਮੇਲੇ ਕਰਵਾ ਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਾ ਹੈ ਉੱਥੇ ਪਿੰਡ ਦੇ ਸ਼ਮਸ਼ਾਨਘਾਟ 'ਚ ਸ਼ੈੱਡ ਵੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਲਈ ਹੋਰ ਉਪਰਾਲੇ ਵੀ ਕੀਤੇ ਜਾ ਰਹੇ ਹਨ। ਇਸ ਮੌਕੇ ਸਰਪੰਚ ਬਹਾਦਰ ਸਿੰਘ, ਮਨਦੀਪ ਸਿੰਘ, ਵਰਿੰਦਰ ਸਿੰਘ, ਸਿਕੰਦਰ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਸੁਖਰਾਜ ਸਿੰਘ, ਯਾਦਵਿੰਦਰ ਸਿੰਘ ਤੇ ਓਮ ਪ੍ਰਕਾਸ਼ ਆਦਿ ਮੌਜੂਦ ਸਨ।