CM ਮਾਨ ਨੇ ਪੀਏਯੂ ਦੇ ਕਿਸਾਨ ਮੇਲੇ ਦਾ ਕੀਤਾ ਉਦਘਾਟਨ, ਕਿਹਾ- ਨਹੀਂ ਆਉਣ ਦਿੱਤੀ ਜਾਵੇਗੀ ਫੰਡ ਦੀ ਕਮੀ
CM ਮਾਨ ਨੇ ਕਿਹਾ ਕਿ ਦੇਸ਼ ਦੀਆਂ 100 ਯੂਨੀਵਰਸਿਟੀਆਂ 'ਚ ਪੀਏਯੂ ਦਾ ਨਾਂ ਸ਼ਾਮਿਲ ਹੋਣਾ ਬੜੇ ਹੀ ਮਾਣ ਵਾਲੀ ਗੱਲ ਹੈ ਉਨ੍ਹਾਂ ਕਿਹਾ ਕਿ ਖਜ਼ਾਨੇ ਦੀ ਕੋਈ ਕਮੀ ਨਹੀਂ ਕਰਦਿਆਂ ਸਰਕਾਰ ਦਿਲ ਖੋਲ ਕੇ ਲੋਕਾਂ ਦੇ ਕਾਰਜ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਦੀ ਨੀਅਤ ਸਾਫ ਹੋਵੇ ਤਾਂ ਕੋਈ ਵੀ ਕੰਮ ਮੁਸ਼ਕਿਲ ਨਹੀਂ।
Publish Date: Fri, 20 Mar 2026 03:18 PM (IST)
Updated Date: Fri, 20 Mar 2026 03:21 PM (IST)
ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ : ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀਏਯੂ ਦੇ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕਿਸਾਨਾਂ ਲਈ ਪੀਏਯੂ ਉਨ੍ਹਾਂ ਦੀ ਰਾਜਧਾਨੀ ਹੈ। ਉਨ੍ਹਾਂ ਕਿਹਾ ਕਿ ਪੀਏਯੂ ਨਵੀਆਂ ਨਵੀਆਂ ਤਕਨੀਕਾਂ ਤੇ ਖੋਜ ਕਰਨ ਲਈ ਕਿਸੇ ਕਿਸਮ ਦੀ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੀਆਂ 100 ਯੂਨੀਵਰਸਿਟੀਆਂ 'ਚ ਪੀਏਯੂ ਦਾ ਨਾਂ ਸ਼ਾਮਿਲ ਹੋਣਾ ਬੜੇ ਹੀ ਮਾਣ ਵਾਲੀ ਗੱਲ ਹੈ ਉਨ੍ਹਾਂ ਕਿਹਾ ਕਿ ਖਜ਼ਾਨੇ ਦੀ ਕੋਈ ਕਮੀ ਨਹੀਂ ਕਰਦਿਆਂ ਸਰਕਾਰ ਦਿਲ ਖੋਲ ਕੇ ਲੋਕਾਂ ਦੇ ਕਾਰਜ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਦੀ ਨੀਅਤ ਸਾਫ ਹੋਵੇ ਤਾਂ ਕੋਈ ਵੀ ਕੰਮ ਮੁਸ਼ਕਿਲ ਨਹੀਂ।