
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

CM Mann ਨੇ ਕਿਹਾ ਕਿ ਇਸ ਨਾਲ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਨੂੰ ਸਾਫ਼ ਕਰਨਾ ਸਾਡਾ ਟੀਚਾ ਹੈ, ਜਿਸ ਟੀਚੇ ਨੂੰ ਸਰ ਕਰਨ ਲਈ ਅਸੀਂ ਹਰ ਸੰਭਵ ਉਪਰਾਲਾ ਕਰ ਰਹੇ ਹਾਂ। ਪੰਜਾਬ ਸਰਕਾਰ ਵੱਲੋਂ ਪਲਾਂਟ ਲਈ ਢਾਈ ਏਕੜ ਜ਼ਮੀਨ ਦਿੱਤੀ ਗਈ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ ਦੇ ਹੈਬੋਵਾਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕੰਪ੍ਰੈੱਸਡ ਬਾਇਓ ਗੈਸ (CBG) ਪਲਾਂਟ ਦਾ ਨੀਂਹ ਪੱਥਰ ਰੱਖਿਆ। 65 ਕਰੋੜ ਦੀ ਲਾਗਤ ਵਾਲੇ ਇਸ ਪਲਾਂਟ ਰਾਹੀਂ ਰੋਜ਼ਾਨਾ 300 ਟਨ ਗੋਹੇ ਦੀ ਖਪਤ ਹੋਵੇਗੀ ਤੇ 5 ਟਨ ਗੈਸ ਦਾ ਉਤਪਾਦਨ ਹੋਵੇਗਾ। ਇਸ ਨਾਲ 435 ਡੇਅਰੀ ਮਾਲਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੂੰ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ ਸਤੰਬਰ 2027 'ਚ ਚਾਲੂ ਹੋ ਜਾਵੇਗਾ। ਇਸ ਪਲਾਂਟ ਤੋਂ ਰੋਜ਼ਾਨਾ 300 ਟਨ ਗੋਹੇ ਦਾ ਵਿਗਿਆਨਕ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ।
ਮਾਨ ਨੇ ਕਿਹਾ ਕਿ ਇਸ ਨਾਲ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਨੂੰ ਸਾਫ਼ ਕਰਨਾ ਸਾਡਾ ਟੀਚਾ ਹੈ, ਜਿਸ ਟੀਚੇ ਨੂੰ ਸਰ ਕਰਨ ਲਈ ਅਸੀਂ ਹਰ ਸੰਭਵ ਉਪਰਾਲਾ ਕਰ ਰਹੇ ਹਾਂ। ਪੰਜਾਬ ਸਰਕਾਰ ਵੱਲੋਂ ਪਲਾਂਟ ਲਈ ਢਾਈ ਏਕੜ ਜ਼ਮੀਨ ਦਿੱਤੀ ਗਈ ਹੈ। ਇਸ ਪਲਾਂਟ ਨਾਲ ਪਲਾਂਟ ਦਾ ਨੀਂਹ ਪੱਥਰ ਰੱਖਣ ਸਮੇਂ ਕੈਬਨਿਟ ਮੰਤਰੀ ਅਮਨ ਅਰੋੜਾ, ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਹਾਜ਼ਰ ਸਨ। ਉਨ੍ਹਾਂ ਐੱਚਪੀਸੀਐੱਲ ਦੇ ਸਾਰੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ।
ਸੰਤ ਬਲਬੀਰ ਸਿੰਘ ਸੀਚੇਵਾਲ ਦੀ ਤਾਰੀਫ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਪਾਣੀ ਗੰਦਾ ਹੁੰਦਾ ਹੈ, ਉਸ ਨੂੰ ਸਾਫ਼ ਕਰਨ ਪਹੁੰਚ ਜਾਂਦੇ ਹਨ ਤੇ ਉੱਥੇ ਹੀ ਡੇਰਾ ਲਾ ਲੈਂਦੇ ਹਨ।
ਸਾਬਕਾ ਮੰਤਰੀ ਪੰਜਾਬ ਸੰਜੀਵ ਅਰੋੜਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਝੂਠਾ ਪਰਚਾ ਦਰਜ ਕਰ ਕੇ ਜੇਲ੍ਹ ਭੇਜਿਆ ਗਿਆ। ਇਹ ਸਿਰਫ਼ ਥੋੜ੍ਹੀ ਸਮੇਂ ਲਈ ਹੈ। ਉਨ੍ਹਾਂ ਨੂੰ ਫਸਾਇਆ ਗਿਆ ਹੈ। ਮੈਂ ਉਨ੍ਹਾਂ ਵੱਲੋਂ ਲੁਧਿਆਣਾ ਵਾਸੀਆਂ ਦਾ ਹਾਲਚਾਲ ਪੁੱਛਣ ਆਇਆਂ।