ਅਮਿਤ ਸ਼ਾਹ ਦੇ ਪਹੁੰਚਣ ਤੋਂ ਪਹਿਲਾਂ CM Mann ਵੱਲੋਂ CBI ਜਾਂਚ ਦੀ ਮੰਗ, ਬਿੱਟੂ ਨੇ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ
ਬਿੱਟੂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੁਝ ਲੋਕਾਂ ਦੇ ਦਬਾਅ ਹੇਠ ਆ ਜਾਂਦੇ ਹਨ ਤਾਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਿਵੇਂ ਕਾਰਵਾਈ ਕਰਨਗੇ। ਉਨ੍ਹਾਂ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ।
Publish Date: Tue, 20 Oct 2026 12:23 PM (IST)
Updated Date: Tue, 20 Oct 2026 12:28 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ। ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਿੱਲੀ ਤੋਂ ਪੰਜਾਬ ਆਉਣ ਲਈ ਰਵਾਨਾ ਹੋਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਨੇ ਖ਼ੁਦ ਸੀ.ਬੀ.ਆਈ. ਜਾਂਚ ਦੀ ਮੰਗ ਕਰ ਦਿੱਤੀ ਸੀ।
ਬਿੱਟੂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੁਝ ਲੋਕਾਂ ਦੇ ਦਬਾਅ ਹੇਠ ਆ ਜਾਂਦੇ ਹਨ ਤਾਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਿਵੇਂ ਕਾਰਵਾਈ ਕਰਨਗੇ। ਉਨ੍ਹਾਂ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ।
ਬਿੱਟੂ ਨੇ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ਦੇ ਲੋਕ ਭਾਜਪਾ ਨੂੰ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਬਦਲਾਅ ਲਿਆਉਣ ਅਤੇ ਨਸ਼ਿਆਂ ਵਿਰੁੱਧ ਸਖ਼ਤ ਰੁਖ਼ ਅਪਣਾਉਣ ਲਈ ਵਚਨਬੱਧ ਹੈ।