- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੀਏਯੂ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ। ਪੰਨੂ ਨੇ ਦੱਸਿਆ ਕਿ ਸਮਾਗਮ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਪ੍ਰੋਗਰਾਮ ਦੌਰਾਨ ਪ੍ਰਸਿੱਧ ਨਾਟਕ ‘ਗਗਨ ਦਮਾਮਾ ਬਾਜਿਓ’ ਪੇਸ਼ ਕੀਤਾ ਜਾਵੇਗਾ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਫੁੱਟਬਾਲ ਮੈਦਾਨ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ 28 ਸਤੰਬਰ ‘ਜਸ਼ਨ-ਏ-ਇਨਕਲਾਬ’ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਤੇ ਹੋਰ ਆਗੂਆਂ ਨਾਲ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਾਉਣਗੇ।
ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੀਏਯੂ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ। ਪੰਨੂ ਨੇ ਦੱਸਿਆ ਕਿ ਸਮਾਗਮ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਪ੍ਰੋਗਰਾਮ ਦੌਰਾਨ ਪ੍ਰਸਿੱਧ ਨਾਟਕ ‘ਗਗਨ ਦਮਾਮਾ ਬਾਜਿਓ’ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬੀ ਗਾਇਕ ਰਣਜੀਤ ਬਾਵਾ, ਕੁਲਵਿੰਦਰ ਬਿੱਲਾ,ਪਰੀ ਪੰਧੇਰ, ਬਸੰਤ ਕੌਰ ਅਤੇ ਪ੍ਰਮੁੱਖ ਢਾਡੀ ਜਥਿਆਂ ਵੱਲੋਂ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਸਮਾਗਮ ਵਿੱਚ ਪੰਜਾਬ ਭਰ ਤੋਂ ਇੱਕ ਲੱਖ ਨੌਜਵਾਨਾਂ ਦਾ ਕੇਸਰੀ ਪੱਗਾਂ ਬੰਨ੍ਹ ਕੇ ਪੁੱਜਣ ਦਾ ਅੰਦਾਜ਼ਾ ਹੈ। ਨੌਜਵਾਨਾਂ ਵਿੱਚ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 28 ਸਤੰਬਰ ਦਾ ਸਮਾਗਮ ਪੰਜਾਬ ਦੇ ਸ਼ਹੀਦਾਂ, ਸੱਭਿਆਚਾਰ ਅਤੇ ਵਿਰਸੇ ਨੂੰ ਯਾਦ ਕਰਨ ਦਾ ਮੌਕਾ ਹੋਵੇਗਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਦੁਪਹਿਰ 3 ਵਜੇ ਆਪਣੇ ਪਰਿਵਾਰਾਂ ਸਮੇਤ ਪੀਏਯੂ ਮੈਦਾਨ ਵਿੱਚ ਪਹੁੰਚ ਕੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਣ ਅਤੇ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਵਿਰਾਸਤ ਨੂੰ ਯਾਦ ਕਰਨ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਚੇਅਰਮੈਨ ਤਰਸੇਮ ਸਿੰਘ ਭਿੰਡਰ, ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਰਾਜੂ ਚਾਵਲਾ ਆਦਿ ਹਾਜ਼ਰ ਸਨ।