- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਿਆਣਾ ਦੇ ਮੁੱਖ ਮੰਤਰੀ ਸੈਣੀ ਭਾਰਤੀ ਧਾਨਕ ਸਮਾਜ ਵੱਲੋਂ ਮਾਲ ਰੋਡ ਸਥਿਤ ਸਤਲੁਜ ਕਲੱਬ 'ਚ ਕਰਵਾਏ ਗਏ ਪ੍ਰੋਗਰਾਮ 'ਚ ਸ਼ਾਮਲ ਹੋਣ ਆਏ ਸਨ। ਇਸ ਦੌਰਾਨ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਜਨਤਾ ਨੂੰ ਜੋ 'ਰੰਗਲਾ ਪੰਜਾਬ' ਦੇ ਸੁਪਨੇ ਦਿਖਾਏ ਸਨ, ਉਹ ਪੂਰੇ ਨਹੀਂ ਕਰ ਸਕੀ। ਅੱਜ ਹਰ ਪਾਸੇ ਭ੍ਰਿਸ਼ਟਾਚਾਰ, ਰੁਕਿਆ ਹੋਇਆ ਵਿਕਾਸ, ਵਿਗੜ ਰਹੀ ਕਾਨੂੰਨ ਵਿਵਸਥਾ ਤੇ ਬੇਰੁਜ਼ਗਾਰੀ ਹੈ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਲੁਧਿਆਣਾ ਦੌਰੇ ਦੌਰਾਨ ਪੰਜਾਬ 'ਚ ਵਧ ਰਹੇ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸੂਬੇ 'ਚ ਨਸ਼ਿਆਂ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ ਅਤੇ ਇਸ ਦਾ ਸਭ ਤੋਂ ਵੱਧ ਅਸਰ ਪਰਿਵਾਰਾਂ 'ਤੇ ਪੈ ਰਿਹਾ ਹੈ। ਮਾਤਾਵਾਂ-ਭੈਣਾਂ ਆਪਣੇ ਬੱਚਿਆਂ ਅਤੇ ਪਰਿਵਾਰ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ, ਪਰ ਸਰਕਾਰ ਨਸ਼ਿਆਂ 'ਤੇ ਪ੍ਰਭਾਵਸ਼ਾਲੀ ਕੰਟਰੋਲ ਕਰਨ 'ਚ ਨਾਕਾਮ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵੀ ਠੀਕ ਨਹੀਂ ਹੈ।
ਹਰਿਆਣਾ ਦੇ ਮੁੱਖ ਮੰਤਰੀ ਸੈਣੀ ਭਾਰਤੀ ਧਾਨਕ ਸਮਾਜ ਵੱਲੋਂ ਮਾਲ ਰੋਡ ਸਥਿਤ ਸਤਲੁਜ ਕਲੱਬ 'ਚ ਕਰਵਾਏ ਗਏ ਪ੍ਰੋਗਰਾਮ 'ਚ ਸ਼ਾਮਲ ਹੋਣ ਆਏ ਸਨ। ਇਸ ਦੌਰਾਨ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਜਨਤਾ ਨੂੰ ਜੋ 'ਰੰਗਲਾ ਪੰਜਾਬ' ਦੇ ਸੁਪਨੇ ਦਿਖਾਏ ਸਨ, ਉਹ ਪੂਰੇ ਨਹੀਂ ਕਰ ਸਕੀ। ਅੱਜ ਹਰ ਪਾਸੇ ਭ੍ਰਿਸ਼ਟਾਚਾਰ, ਰੁਕਿਆ ਹੋਇਆ ਵਿਕਾਸ, ਵਿਗੜ ਰਹੀ ਕਾਨੂੰਨ ਵਿਵਸਥਾ ਤੇ ਬੇਰੁਜ਼ਗਾਰੀ ਹੈ। ਇਸ ਸਰਕਾਰ ਤੋਂ ਲੋਕ ਹੁਣ ਤੰਗ ਆ ਚੁੱਕੇ ਹਨ ਅਤੇ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਝੂਠ ਬੋਲ ਕੇ ਲੋਕਾਂ ਤੋਂ ਵੋਟਾਂ ਤਾਂ ਹਾਸਲ ਕਰ ਲਈਆਂ ਅਤੇ ਸਰਕਾਰ ਬਣਾ ਲਈ, ਪਰ ਸਰਕਾਰ ਉਮੀਦਾਂ 'ਤੇ ਖਰੀ ਨਹੀਂ ਉੱਤਰੀ। ਇਸ ਵਜ੍ਹਾ ਕਰਕੇ ਲੋਕ ਹੁਣ ਇਸ ਸਰਕਾਰ ਤੋਂ ਅੱਕ ਚੁੱਕੇ ਹਨ।
ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਕਰਵਾਏ ਗਏ 'ਸੂਰਮਾ' ਪ੍ਰੋਗਰਾਮ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਕੰਮ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਹੈ। ਸਰਕਾਰ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸਰਕਾਰਾਂ ਨੂੰ ਅਜਿਹੀਆਂ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ, ਜਿਨ੍ਹਾਂ ਨਾਲ ਨੌਜਵਾਨ ਸਕਾਰਾਤਮਕ ਦਿਸ਼ਾ ਵੱਲ ਅੱਗੇ ਵਧਣ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।
ਇਸ ਤੋਂ ਪਹਿਲਾਂ ਸਤਲੁਜ ਕਲੱਬ 'ਚ ਕਰਵਾਏ ਗਏ ਪ੍ਰੋਗਰਾਮ 'ਚ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਨੂੰ ਸਾਰਿਆਂ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ‘ਮਨ ਕੀ ਬਾਤ’ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀ ਹੈ।